ਮੂਨਕ, 07 ਜੂਨ: ਐਸ.ਐਸ.ਪੀ. ਸੰਗਰੂਰ ਡਾ. ਰਵਜੋਤ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਮੁਹਿੰਮ ਤਹਿਤ 1 ਜੂਨ ਤੋਂ 7 ਜੂਨ 2026 ਤੱਕ ਵਿਸ਼ੇਸ਼ ਕਾਰਵਾਈ ਕੀਤੀ ਗਈ। ਇਸ ਦੌਰਾਨ ਐਨ.ਡੀ.ਪੀ.ਐਸ. ਐਕਟ ਦੀ ਧਾਰਾ 27 ਤਹਿਤ 3 ਕੇਸ ਦਰਜ ਕਰਕੇ 5 ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ।
ਪੁਲਿਸ ਨੇ ਇੱਕ ਚੋਰੀ ਦੇ ਮਾਮਲੇ ਨੂੰ ਵੀ ਟਰੇਸ ਕਰਦੇ ਹੋਏ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਚੋਰੀ ਹੋਇਆ ਸਮਾਨ, ਜਿਸ ਵਿੱਚ ਪ੍ਰੈਸ, ਟੋਸਟਰ, ਇਲੈਕਟ੍ਰਿਕ ਚੁੱਲਾ, ਆਟਾ ਗੁੰਨਣ ਵਾਲੀ ਮਸ਼ੀਨ, ਮਿਕਸੀ, ਗੀਜ਼ਰ, ਗੈਸ ਚੁੱਲਾ, ਵਾਟਰ ਫਿਲਟਰ, ਐਲ.ਸੀ.ਡੀ. ਟੀ.ਵੀ. ਅਤੇ ਏ.ਸੀ. ਦੇ ਪੁਰਜ਼ੇ ਸ਼ਾਮਲ ਹਨ, ਬਰਾਮਦ ਕੀਤੇ।
ਇਸ ਤੋਂ ਇਲਾਵਾ ਨਸ਼ੇ ਦੀ ਲਤ ਨਾਲ ਪੀੜਤ 15 ਵਿਅਕਤੀਆਂ ਦਾ ਇਲਾਜ ਸ਼ੁਰੂ ਕਰਵਾਇਆ ਗਿਆ। ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਦਰਜ 19 ਮਾਮਲਿਆਂ ਵਿੱਚ 32 ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ। ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ 49 ਚਲਾਨ ਕੀਤੇ ਗਏ, ਜਦਕਿ ਸ਼ੱਕੀ ਵਿਅਕਤੀਆਂ ਦੀ ਜਾਂਚ ਦੌਰਾਨ 56 ਵਿਅਕਤੀਆਂ ਖ਼ਿਲਾਫ਼ ਧਾਰਾ 172 ਬੀ.ਐਨ.ਐੱਸ.ਐੱਸ. ਤਹਿਤ ਕਾਰਵਾਈ ਅਤੇ 11 ਵਿਅਕਤੀਆਂ ਖ਼ਿਲਾਫ਼ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 03 ਕੇਸ ਦਰਜ 05 ਮੁਲਜ਼ਮ ਗ੍ਰਿਫਤਾਰ
