ਹੁਸ਼ਿਆਰਪੁਰ- ਥਾਣਾ ਮੇਹਟੀਆਣਾ ਪੁਲਿਸ ਵੱਲੋਂ ਪਿੰਡ ਫੁਗਲਾਣਾ ਵਿਖੇ ਮੋਬਾਇਲ ਸ਼ੌਪ ‘ਤੇ ਤਲਵਾਰਾਂ-ਦਾਤਰਾਂ ਨਾਲ ਹਮਲੇ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ 03 ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਮਾਮਲੇ ਸਬੰਧੀ ਮੁਕੱਦਮਾ ਨੰਬਰ 43 ਮਿਤੀ 10.03.2026 ਅਧੀਨ BNS ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਹੈ। ਪੁਲਿਸ ਵੱਲੋਂ ਦੋਸ਼ੀਆਂ ਪਾਸੋਂ ਵਰਤੇ ਗਏ ਹਥਿਆਰਾਂ ਅਤੇ ਮੋਟਰਸਾਈਕਲਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਅੱਗੇ ਦੀ ਤਫਤੀਸ਼ ਜਾਰੀ ਹੈ।