ਅੰਬਾਲਾ, 24 ਨਵੰਬਰ (ਆਰ. ਸਿੰਘ):- ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇੱਕ ਮਾਮਲੇ ਵਿੱਚ ਐਨਡੀਪੀਐਸ ਐਕਟ ਫਾਸਟ ਟਰੈਕ ਸਪੈਸ਼ਲ ਕੋਰਟ ਨੇ ਫਤਿਹਗੜ੍ਹ ਪਿੰਡ ਦੇ ਵਸਨੀਕ ਰਾਜੇਸ਼ ਕੁਮਾਰ ਨੂੰ 10 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਵਧੀਕ ਸੈਸ਼ਨ ਜੱਜ ਡਾ. ਅਸ਼ੋਕ ਕੁਮਾਰ ਨੇ ਦੋਸ਼ੀ ਨੂੰ 1,00,000 ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਜੁਰਮਾਨਾ ਨਾ ਭਰਨ ’ਤੇ ਉਸ ਨੂੰ ਇੱਕ ਸਾਲ ਦੀ ਵਾਧੂ ਸਾਦੀ ਕੈਦ ਕੱਟਣੀ ਪਵੇਗੀ।
ਇਹ ਮਾਮਲਾ 9 ਅਗਸਤ, 2019 ਦਾ ਹੈ। ਨਰਾਇਣਗੜ੍ਹ ਪੁਲਿਸ ਨੇ ਰਾਜੇਸ਼ ਕੁਮਾਰ ਵਿਰੁੱਧ ਐਨਡੀਪੀਐਸ ਐਕਟ ਦੀ ਧਾਰਾ 20 ਅਤੇ 29 ਤਹਿਤ ਐਫਆਈਆਰ ਦਰਜ ਕੀਤੀ ਸੀ। ਜਾਂਚ ਦੌਰਾਨ ਪੁਲਿਸ ਨੇ ਉਸ ਨੂੰ ਉਸ ਦੀ ਗੱਡੀ ਸਮੇਤ ਗ੍ਰਿਫ਼ਤਾਰ ਕਰ ਲਿਆ ਸੀ। ਤਲਾਸ਼ੀ ਲੈਣ ’ਤੇ 1 ਕਿਲੋਗ੍ਰਾਮ 500 ਗ੍ਰਾਮ ਚਰਸ ਬਰਾਮਦ ਹੋਈ ਸੀ। ਇਸ ਤੋਂ ਬਾਅਦ ਪੁਲਿਸ ਨੇ ਜਾਂਚ ਪੂਰੀ ਕਰਕੇ ਅਦਾਲਤ ਵਿੱਚ ਚਲਾਨ ਪੇਸ਼ ਕੀਤਾ। ਮੁਕੱਦਮੇ ਦੌਰਾਨ ਪੁਲਿਸ ਨੇ ਗਵਾਹਾਂ ਦੇ ਬਿਆਨ ਅਤੇ ਹੋਰ ਸਬੂਤ ਪੇਸ਼ ਕੀਤੇ।
