ਨਵਾਂਸ਼ਹਿਰ:- ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ਰਜਿ. ਨਵਾਂ ਸ਼ਹਿਰ ਵਲੋਂ ਦਾਣਾ ਮੰਡੀ ਨਵਾਂ ਸ਼ਹਿਰ ਜਿਲ੍ਹਾ ਸ਼. ਭ. ਸ. ਨਗਰ ਵਿਖੇ 19ਵਾਂ ਮਹਾਨ ਸੰਤ ਸੰਮੇਲਨ ਤੇ ਕੀਰਤਨ ਦਰਬਾਰ 13 ਦਸੰਬਰ 2025 ਦਿਨ ਸ਼ਨੀਵਾਰ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ 108 ਸੰਤ ਨਿਰੰਜਨ ਦਾਸ ਜੀ ਗੱਦੀ ਨਸ਼ੀਨ ਡੇਰਾ ਸੰਤ ਸਰਵਣ ਦਾਸ ਜੀ ਸੱਚ ਖੰਡ ਬੱਲਾਂ ਦੀ ਸਰਪ੍ਰਸਤੀ ਹੇਠ ਕਰਵਾਇਆ ਜਾਵੇਗਾ।
ਇਸ ਸੰਤ ਸੰਮੇਲਨ ਦਾ ਪੋਸਟਰ ਅੰਮ੍ਰਿਤ ਬਾਣੀ ਭਵਨ ਨਵਾਂ ਸ਼ਹਿਰ ਵਿਖੇ ਰਿਲੀਜ਼ ਕਰਦੇ ਹੋਏ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਤ ਸੰਮੇਲਨ ਦੇ ਆਰੰਭ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਅੰਮ੍ਰਿਤਬਾਣੀ ਦੇ ਸੰਪੂਰਨ ਜਾਪ ਕਰਵਾਏ ਜਾਣਗੇ। ਉਪਰੰਤ ਕੀਰਤਨ ਦਰਬਾਰ ਵਿੱਚ ਮਿਸ਼ਨਰੀ ਗਾਇਕ ਐੱਸ. ਐੱਸ. ਆਜ਼ਾਦ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਇਤਿਹਾਸ ਨਾਲ ਜੋੜਨਗੇ।
ਇਸ ਸੰਤ ਸੰਮੇਲਨ ਵਿੱਚ ਸਰਵ ਸ਼੍ਰੀ 108 ਸੰਤ ਨਿਰੰਜਨ ਦਾਸ ਜੀ ਡੇਰਾ ਸੱਚਖੰਡ ਬੱਲਾਂ, ਸੰਤ ਗੁਰਦੀਪ ਗਿਰੀ ਜੀ ਡੇਰਾ ਪਠਾਨਕੋਟ, ਸੰਤ ਪ੍ਰੀਤਮ ਦਾਸ ਜੀ ਡੇਰਾ ਸੰਗਤ ਪੁਰ, ਸੰਤ ਕ੍ਰਿਸ਼ਨ ਨਾਥ ਜੀ ਡੇਰਾ ਚਹੇੜੂ, ਸੰਤ ਪਰਦੀਪ ਦਾਸ ਜੀ ਕੂਪੁਰ ਢੇਪੁਰ, ਸੰਤ ਲੇਖ ਰਾਜ ਜੀ ਨੂਰਪੁਰ , ਸੰਤ ਹਰਵਿੰਦਰ ਦਾਸ ਜੀ ਡੇਰਾ ਈਸਪੁਰ, ਸੰਤ ਸੁਖਵਿੰਦਰ ਦਾਸ ਜੀ ਡੇਰਾ ਢੱਡੇ, ਸਾਈਂ ਬਾਬਾ ਪੱਪਲ ਸ਼ਾਹ ਜੀ ਭਰੋ ਮਜਾਰਾ ਆਦਿ ਆਪਣੇ ਪ੍ਰਵਚਨਾਂ ਰਾਹੀਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਵਿਚਾਧਾਰਾ ਨਾਲ ਜੋੜਣਗੇ ਅਤੇ ਜੀਵਨ ਸੇਧ ਪ੍ਰਦਾਨ ਕਰਨਗੇ।
ਇਸ ਸੰਤ ਸੰਮੇਲਨ ਵਿੱਚ ਜ਼ਿਲ੍ਹਾ ਨਵਾਂਸ਼ਹਿਰ ਦੇ ਸ਼੍ਰੀ ਗੁਰੂ ਰਵਿਦਾਸ ਟਰੱਸਟ, ਸਭਾਵਾਂ ਅਤੇ ਅਖਿਲ ਭਾਰਤੀਯ ਰਵਿਦਾਸੀਆ ਧਰਮ ਸੰਗਠਨ ਪੰਜਾਬ ਦਾ ਵਿਸ਼ੇਸ਼ ਸਹਿਯੋਗ ਰਹੇਗਾ।
ਇਸ ਮੌਕੇ ਤੇ ਸਰਵ ਸ੍ਰੀ ਸੱਤ ਪਾਲ ਸਾਹਲੋਂ, ਪਰਮਜੀਤ ਮਹਾਲੋਂ , ਜੋਗਿੰਦਰ ਸਿੰਘ ਮੈਂਗੜਾ, ਰਾਮ ਆਸਰਾ, ਹਰਮੇਸ਼ ਥਾਦੀਆਂ, ਨਿਰਮਲ ਭੰਗਲਾਂ, ਝਲਮਣ ਹੰਸਰੋਂ, ਦਰਸ਼ਨ ਰਾਮ ਪੱਲੀ ਉੱਚੀ, ਹਰਮੇਸ਼ ਮੇਸ਼ੀ, ਬਿੱਟੂ ਮਿਸਤਰੀ ਨਵੀਂ ਆਬਾਦੀ ਆਦਿ ਮੈਂਬਰਾਂ ਨੇ ਭਾਗ ਲਿਆ ।ਇਸ ਮੌਕੇ ਸੰਗਤਾਂ ਲਈ ਗੁਰੂ ਦਾ ਅਟੁੱਟ ਲੰਗਰ ਵਰਤਾਇਆ ਜਾਵੇਗਾ।
ਦਾਣਾ ਮੰਡੀ ਨਵਾਂ ਸ਼ਹਿਰ ਵਿਖੇ 19ਵਾਂ ਸੰਤ ਸੰਮੇਲਨ 13 ਦਸੰਬਰ 2025 ਨੂੰ ਕਰਵਾਇਆ ਜਾਵੇਗਾ
