ਚੰਡੀਗੜ੍ਹ:- ਦੇਸ਼ ਦੇ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੇ ਲੋਕ-ਸੇਵਾ ਅਤੇ ਸੁਸ਼ਾਸਨ ਦੇ 25 ਸਾਲ ਪੂਰੇ ਹੋਣ ਦੇ ਮੌਕੇ ’ਤੇ ਭਾਰਤੀ ਜਨਤਾ ਪਾਰਟੀ ਵੱਲੋਂ ਚਲਾਏ ਜਾ ਰਹੇ ‘ਸੇਵਾ ਸੰਕਲਪ ਅਭਿਆਨ’ ਤਹਿਤ ਆਯੋਜਿਤ ‘ਵਿਕਸਿਤ ਭਾਰਤ ਸੰਕਲਪ ਸਫ਼ਰ’ ਵਿੱਚ ਸ਼ਿਰਕਤ ਕਰਨ ਦਾ ਮੌਕਾ ਮਿਲਿਆ।
ਇਸ ਮੌਕੇ ਮਾਨਯੋਗ ਰਾਜਸਥਾਨ ਭਾਜਪਾ ਦੇ ਪ੍ਰਧਾਨ ਸ਼੍ਰੀ ਨਿਤਿਨ ਨਬੀਨ ਜੀ ਅਤੇ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੇ ਪ੍ਰੇਰਣਾਦਾਇਕ ਸੰਦੇਸ਼ ਸੁਣਨ ਦਾ ਮੌਕਾ ਮਿਲਿਆ। ਉਨ੍ਹਾਂ ਵੱਲੋਂ ਦੇਸ਼ ਦੀ ਤਰੱਕੀ, ਸੁਸ਼ਾਸਨ, ਗਰੀਬ-ਕਲਿਆਣ ਅਤੇ ਆਤਮਨਿਰਭਰ ਭਾਰਤ ਦੇ ਨਿਰਮਾਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵਿਚਾਰ ਸਾਂਝੇ ਕੀਤੇ ਗਏ।
ਇਸ ਮੌਕੇ ਸੰਬੋਧਨ ਕਰਦਿਆਂ ਸੁਖਵਿੰਦਰ ਸਿੰਘ ਗੋਲਡੀ, ਸਹਿ ਕੈਸ਼ੀਅਰ ਪੰਜਾਬ ਭਾਜਪਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਹੇਠ ਪਿਛਲੇ 25 ਸਾਲਾਂ ਦੀ ਲੋਕ-ਸੇਵਾ ਨੇ ਭਾਰਤ ਦੀ ਵਿਕਾਸ ਯਾਤਰਾ ਨੂੰ ਨਵੀਂ ਦਿਸ਼ਾ ਦਿੱਤੀ ਹੈ। ਮੋਦੀ ਜੀ ਨੇ ਦੇਸ਼ ਦੇ ਆਮ ਨਾਗਰਿਕ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨ, ਗਰੀਬਾਂ ਦੀ ਭਲਾਈ, ਨੌਜਵਾਨਾਂ ਨੂੰ ਮੌਕੇ ਪ੍ਰਦਾਨ ਕਰਨ, ਮਹਿਲਾ ਸਸ਼ਕਤੀਕਰਨ ਅਤੇ ਦੇਸ਼ ਨੂੰ ਵਿਸ਼ਵ ਪੱਧਰ ’ਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕੀਤਾ ਹੈ।
ਉਨ੍ਹਾਂ ਕਿਹਾ ਕਿ ‘ਵਿਕਸਿਤ ਭਾਰਤ–2047’ ਸਿਰਫ਼ ਇੱਕ ਸੁਪਨਾ ਨਹੀਂ, ਸਗੋਂ ਹਰ ਭਾਰਤੀ ਦੀ ਭਾਗੀਦਾਰੀ ਨਾਲ ਪੂਰਾ ਕੀਤਾ ਜਾਣ ਵਾਲਾ ਇੱਕ ਰਾਸ਼ਟਰੀ ਸੰਕਲਪ ਹੈ। ਇਸ ਸੰਕਲਪ ਨੂੰ ਸਾਕਾਰ ਕਰਨ ਲਈ ਦੇਸ਼ ਦੇ ਹਰ ਵਰਗ ਅਤੇ ਹਰ ਖੇਤਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਵੀ ਵਿਕਸਿਤ ਭਾਰਤ ਦੇ ਇਸ ਸਫ਼ਰ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਦੀ ਨੌਜਵਾਨ ਸ਼ਕਤੀ, ਕਿਸਾਨ, ਵਪਾਰੀ, ਉਦਯੋਗਪਤੀ, ਮਹਿਲਾਵਾਂ ਅਤੇ ਮਿਹਨਤੀ ਲੋਕ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ ’ਤੇ ਲਿਜਾਣ ਦੀ ਸਮਰੱਥਾ ਰੱਖਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਦਾ ਮੂਲ ਮੰਤਰ ‘ਸੇਵਾ, ਸੁਸ਼ਾਸਨ ਅਤੇ ਗਰੀਬ ਕਲਿਆਣ’ ਹੈ। ‘ਸੇਵਾ ਸੰਕਲਪ ਅਭਿਆਨ’ ਰਾਹੀਂ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨੂੰ ਪ੍ਰਧਾਨ ਮੰਤਰੀ ਜੀ ਦੇ ਵਿਕਸਿਤ ਭਾਰਤ ਦੇ ਸੰਕਲਪ ਨਾਲ ਜੋੜਿਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਦੇਸ਼ ਦੀ ਤਰੱਕੀ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ 2047 ਤੱਕ ਵਿਕਸਿਤ ਭਾਰਤ ਦੇ ਨਿਰਮਾਣ ਲਈ ਅੱਜ ਤੋਂ ਹੀ ਮਜ਼ਬੂਤ ਸੰਕਲਪ ਅਤੇ ਲਗਾਤਾਰ ਮਿਹਨਤ ਦੀ ਲੋੜ ਹੈ। ਭਾਰਤੀ ਜਨਤਾ ਪਾਰਟੀ ਦਾ ਹਰ ਵਰਕਰ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੇ ਇਸ ਵਿਜ਼ਨ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਪੰਜਾਬ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰੇਗਾ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਹੇਠ ਭਾਰਤ ਅੱਜ ਨਵੀਂ ਉਮੀਦ, ਨਵੀਂ ਊਰਜਾ ਅਤੇ ਨਵੇਂ ਸੰਕਲਪ ਨਾਲ ਅੱਗੇ ਵੱਧ ਰਿਹਾ ਹੈ। ‘ਵਿਕਸਿਤ ਭਾਰਤ–2047’ ਦਾ ਸੁਪਨਾ ਹਰ ਭਾਰਤੀ ਦਾ ਸੁਪਨਾ ਹੈ ਅਤੇ ਇਸਨੂੰ ਸਾਕਾਰ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
ਇਸ ਮੌਕੇ ਜ਼ਿਲ੍ਹਾ ਜਰਨਲ ਸਕੱਤਰ ਸ਼੍ਰੀ ਜਗਦੀਪ ਸਿੰਘ ਔਜਲਾ ਜੀ, ਸਰਕਲ ਪ੍ਰਧਾਨ ਸ਼੍ਰੀ ਰਕੇਸ਼ ਗੁਪਤਾ ਜੀ, ਸ਼੍ਰੀ ਕੁਸ਼ ਰਾਣਾ ਜੀ, ਸ਼੍ਰੀ ਰਜਿੰਦਰ ਸ਼ਰਮਾ ਜੀ, ਸ਼੍ਰੀਮਤੀ ਪ੍ਰੀਤੀ ਰਾਣਾ ਜੀ ਸਮੇਤ ਭਾਜਪਾ ਦੇ ਸੀਨੀਅਰ ਆਗੂ, ਅਹੁਦੇਦਾਰ ਅਤੇ ਸਮਰਪਿਤ ਵਰਕਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ ਅਤੇ ਦੇਸ਼-ਸੇਵਾ, ਸੁਸ਼ਾਸਨ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਲਈ ਆਪਣੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ।
