ਐਸ ਏ ਐਸ ਨਗਰ, 14 ਅਪ੍ਰੈਲ- ਪੰਜਾਬ ਗਤਕਾ ਐਸੋਸੀਏਸ਼ਨ (ਰਜਿ:) ਦੀ ਜਿਲ੍ਹਾ ਮੁਹਾਲੀ ਇਕਾਈ ਵੱਲੋਂ ਦੂਜਾ ਵਿਰਸਾ ਸੰਭਾਲ ਗਤਕਾ ਮੁਕਾਬਲਾ 2025 ਗੁਰਦੁਆਰਾ ਅੰਬ ਸਾਹਿਬ ਫੇਜ਼ 8 ਮੁਹਾਲੀ ਵਿਖੇ ਕਰਵਾਇਆ ਗਿਆ, ਜਿਸ ਵਿੱਚ ਉੱਚ ਕੋਟੀ ਦੀਆਂ ਗਤਕਾ ਟੀਮਾਂ ਨੇ ਆਪਣੇ ਜੌਹਰ ਦਿਖਾਏ।
ਵਿਰਸਾ ਸੰਭਾਲ ਗਤਕਾ ਮੁਕਾਬਲੇ ਤੋਂ ਪਹਿਲਾਂ ਗੁਰਦੁਆਰਾ ਸੱਚਾ ਧੰਨ ਸਾਹਿਬ 3 ਬੀ 1 ਮੁਹਾਲੀ ਤੋਂ ਗੁਰਦੁਆਰਾ ਅੰਬ ਸਾਹਿਬ ਫੇਜ਼ 8 ਮੁਹਾਲੀ ਤੱਕ ਮਹੱਲਾ ਸਜਾਇਆ ਗਿਆ, ਜਿਸ ਵਿੱਚ ਮੁਕਾਬਲੇ ਵਿੱਚ ਭਾਗ ਲੈ ਰਹੇ ਗਤਕੇਬਾਜ਼ਾਂ ਨੇ ਖਾਲਸਾਈ ਪਹਿਰਾਵੇ ਵਿੱਚ ਭਾਗ ਲਿਆ।
ਸ਼ਾਮ 5 ਵਜੇ ਤੋਂ ਦੇਰ ਰਾਤ ਚੱਲੇ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਦੀ ਰਸਮੀ ਸ਼ੁਰੂਆਤ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਟਹੌੜਾ ਨੇ ਕੀਤੀ। ਜਿਲਾ ਗਤਕਾ ਐਸੋਸੀਏਸ਼ਨ (ਰਜਿ:) ਮੁਹਾਲੀ ਦੇ ਪ੍ਰਧਾਨ ਅਕਬਿੰਦਰ ਸਿੰਘ ਗੋਸਲ ਦੀ ਅਗਵਾਈ ਵਿੱਚ ਡਾਕਟਰ ਕੁਲਦੀਪ ਸਿੰਘ ਬਾਕਰਪੁਰ, ਜਗਤਾਰ ਸਿੰਘ ਜੱਗੀ, ਦਵਿੰਦਰ ਸਿੰਘ ਜੁਗਨੀ ਅਤੇ ਅਮਰਜੀਤ ਸਿੰਘ ਦੀ ਸਮੁੱਚੀ ਟੀਮ ਵੱਲੋਂ ਕਰਵਾਏ ਇਸ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਥਾਨਕ ਵਿਧਾਇਕ ਕੁਲਵੰਤ ਸਿੰਘ ਨੇ ਐਸੋਸੀਏਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ 51 ਹਜਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ।
ਇਸ ਮੌਕੇ ਭਾਈ ਬਚਿੱਤਰ ਸਿੰਘ ਗਤਕਾ ਅਖਾੜਾ ਹਠੂਰ (ਮੋਗਾ) ਦੀ ਟੀਮ ਪਹਿਲੇ ਅਤੇ ਮੀਰੀ ਪੀਰੀ ਗਤਕਾ ਅਖਾੜਾ ਲੁਧਿਆਣਾ ਦੀ ਟੀਮ ਗਰੁੱਪ ਪ੍ਰਦਰਸ਼ਨ ਵਿੱਚ ਦੂਜੇ ਸਥਾਨ 'ਤੇ ਰਹੀ। ਫਰੀ ਸੋਟੀ ਫਾਈਟ ਵਿਅਕਤੀਗਤ ਮੁਕਾਬਲੇ ਵਿੱਚ ਭਾਈ ਬਚਿੱਤਰ ਸਿੰਘ ਗਤਕਾ ਅਖਾੜਾ ਹਠੂਰ ਪਹਿਲੇ ਅਤੇ ਬਾਬਾ ਹਨੂਮਾਨ ਸਿੰਘ ਗਤਕਾ ਅਖਾੜਾ ਫੇਜ਼ 11 ਮੁਹਾਲੀ ਦੂਜੇ ਸਥਾਨ 'ਤੇ ਰਿਹਾ। ਰੈਫਰੀ ਮੰਡਲ ਵਿੱਚ ਹਰਮਨਜੋਤ ਸਿੰਘ, ਰਾਜਵੀਰ ਸਿੰਘ, ਅਮਨਦੀਪ ਸਿੰਘ, ਗੁਰਜੰਟ ਸਿੰਘ, ਗੁਰਪ੍ਰੀਤ ਸਿੰਘ, ਪ੍ਰਿੰਸ, ਗੁਰਪ੍ਰੀਤ ਸਿੰਘ ਅਤੇ ਕੁਲਵਿੰਦਰ ਸਿੰਘ ਸ਼ਾਮਲ ਸਨ। 
ਸਮੁੱਚੇ ਗਤਕਾ ਮੁਕਾਬਲੇ ਨੂੰ ਸਟੇਜ ਤੋਂ ਭਾਈ ਹਰਜਿੰਦਰ ਸਿੰਘ ਦਮਦਮਾ ਸਾਹਿਬ ਤੇ ਜਗਤਾਰ ਸਿੰਘ ਜੱਗੀ ਨੇ ਬਹੁਤ ਸੁਚੱਜੇ ਢੰਗ ਨਾਲ ਚਲਾਇਆ। ਵਿਸ਼ੇਸ਼ ਤੌਰ 'ਤੇ ਪਹੁੰਚੇ ਪੰਜਾਬ ਗਤਕਾ ਐਸੋਸੀਏਸ਼ਨ ਰਜਿਸਟਰ ਦੇ ਪ੍ਰਧਾਨ ਰਜਿੰਦਰ ਸਿੰਘ ਸੋਹਲ ਅਤੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਜੇਤੂਆਂ ਨੂੰ ਇਨਾਮ ਵੰਡੇ।
ਪ੍ਰਬੰਧਕਾਂ ਤੇ ਸੰਗਤਾਂ ਦਾ ਹੌਸਲਾ ਵਧਾਉਣ ਲਈ ਬਾਬਾ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ ਵਾਲੇ, ਪਰਮਜੀਤ ਕੌਰ ਲਾਂਡਰਾਂ, ਮੈਂਬਰ ਐਸ ਜੀ ਪੀ ਸੀ, ਨਰਿੰਦਰ ਸਿੰਘ ਸ਼ੇਰਗਿੱਲ ਚੇਅਰਮੈਨ ਮਿਲਕਫੈਡ ਪੰਜਾਬ, ਵਿਨੀਤ ਵਰਮਾ ਚੇਅਰਮੈਨ ਵਪਾਰ ਮੰਡਲ ਆਪ, ਹਰਸਿਮਰਨ ਸਿੰਘ ਬਲ ਡੀ ਐਸ ਪੀ, ਗੋਬਿੰਦਰ ਮਿੱਤਲ ਚੇਅਰਮੈਨ ਮਾਰਕੀਟ ਕਮੇਟੀ ਮੁਹਾਲੀ, ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ, ਆਰ ਪੀ ਸ਼ਰਮਾ, ਹਰਪਾਲ ਸਿੰਘ ਚੰਨਾ, ਜਗਪਾਲ ਸਿੰਘ ਮਟੌਰ, ਸੁਰਜੀਤ ਸਿੰਘ ਮੁਹਾਲੀ, ਸੁਖਵਿੰਦਰਜੀਤ ਸਿੰਘ ਗਿੱਲ ਅਤੇ ਬਲਜੀਤ ਸਿੰਘ ਦੈੜੀ ਵਿਸ਼ੇਸ਼ ਤੌਰ 'ਤੇ ਪਹੁੰਚੇ।