ਹੁਸ਼ਿਆਰਪੁਰ- ਬੱਚਿਆਂ ਦੀ ਪ੍ਰਤਿਭਾ ਨੂੰ ਉਜਾਗਰ ਕਰਨ ਦੇ ਮਨੋਰਥ ਨਾਲ ਸੁਰ ਸੰਗਮ ਵਿੱਦਿਅਕ ਟਰੱਸਟ ਮਾਹਿਲਪੁਰ ਵੱਲੋਂ 31ਵੇਂ ਸਾਹਿਤ ਸਿਰਜਣਾ ਮੁਕਾਬਲੇ 9 ਨਵੰਬਰ ਦਿਨ ਐਤਵਾਰ ਸਵੇਰੇ 10 ਵਜੇ ਕਰੂੰਬਲਾਂ ਭਵਨ ਮਾਹਿਲਪੁਰ ਵਿੱਚ ਕਰਵਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਰਸਾਲੇ ਦੇ ਮੁੱਖ ਸੰਪਾਦਕ ਬਲਜਿੰਦਰ ਮਾਨ ਨੇ ਦੱਸਿਆ ਕਿ ਇਸ ਮੌਕੇ ਕਵਿਤਾ, ਕਹਾਣੀ, ਲੇਖ ਅਤੇ ਚਿੱਤਰਕਾਰੀ ਦੇ ਮੁਕਾਬਲੇ ਕਰਵਾਏ ਜਾਣਗੇ ਜਿਸ ਵਿੱਚ ਇੱਕ ਸਕੂਲ ਦੇ ਚਾਰ ਭਾਗੀਦਾਰ ਭਾਗ ਲੈ ਸਕਦੇ ਹਨ।
ਸਾਰੇ ਭਾਗੀਦਾਰਾਂ ਨੂੰ ਉਤਸ਼ਾਹਿਤ ਕਰਨ ਲਈ ਪੁਸਤਕਾਂ ਦੀ ਸੈਟ ਪ੍ਰਦਾਨ ਕੀਤੇ ਜਾਣਗੇ। ਇਨਾਮ ਜੇਤੂ ਰਚਨਾਵਾਂ ਨੂੰ ਕੌਮੀ ਪੁਰਸਕਾਰ ਜੇਤੂ ਅਧਿਆਪਕ ਤੇ ਲੇਖਕ ਗਿਆਨੀ ਹਰਕੇਵਲ ਸਿੰਘ ਸੈਲਾਨੀ ਯਾਦਗਾਰੀ ਸਲਾਨਾ ਸਕਾਲਰਸ਼ਿਪ ਵਜੋਂ ਨਗਦ ਇਨਾਮ ਅਤੇ ਸਰਟੀਫਿਕੇਟ ਦਿੱਤੇ ਜਾਣਗੇ। ਚੁਣੀਆਂ ਗਈਆਂ ਰਚਨਾਵਾਂ ਨੂੰ ਨਿੱਕੀਆਂ ਕਰੂੰਬਲਾਂ ਰਸਾਲੇ ਵਿੱਚ ਪ੍ਰਕਾਸ਼ਿਤ ਕੀਤਾ ਜਾਵੇਗਾ।
ਸੁਰ ਸੰਗਮ ਵਿੱਦਿਅਕ ਟਰੱਸਟ ਦੀ ਹੋਈ ਇਸ ਮੀਟਿੰਗ ਵਿੱਚ ਬਾਲ ਸਾਹਿਤ ਦੀਆਂ ਸੀਮਾਵਾਂ ਅਤੇ ਸੰਭਾਵਨਾਵਾਂ 'ਤੇ ਵਿਚਾਰ ਚਰਚਾ ਉਪਰੰਤ ਨਿੱਕੀਆਂ ਕਰੂੰਬਲਾਂ ਦੇ 31 ਵੇਂ ਸਲਾਨਾ ਸਮਾਰੋਹ ਦੀ ਰੂਪ ਰੇਖਾ ਵੀ ਉਲੀਕੀ ਗਈ। ਮੀਟਿੰਗ ਵਿੱਚ ਵਿਚਾਰ ਪ੍ਰਗਟ ਕਰਨ ਵਾਲਿਆਂ ਵਿੱਚ ਬੱਗਾ ਸਿੰਘ ਆਰਟਿਸਟ, ਅਸ਼ੋਕ ਪੁਰੀ, ਚੈਂਚਲ ਸਿੰਘ ਬੈਂਸ, ਰਘੁਵੀਰ ਸਿੰਘ ਕਲੋਆ, ਸੁਖਮਨ ਸਿੰਘ, ਪ੍ਰਿੰ. ਮਨਜੀਤ ਕੌਰ, ਹਰਵੀਰ ਮਾਨ, ਹਰਮਨਪ੍ਰੀਤ ਕੌਰ ਸ਼ਾਮਲ ਹੋਏ।
31 ਵੇਂ ਕਰੂੰਬਲਾਂ ਸਾਹਿਤ ਸਿਰਜਣਾ ਮੁਕਾਬਲੇ 9 ਨਵੰਬਰ ਨੂੰ ਜੇਤੂਆਂ ਨੂੰ ਗਿਆਨੀ ਹਰਕੇਵਲ ਸਿੰਘ ਸੈਲਾਨੀ ਸਕਾਲਰਸ਼ਿਪ ਦਿੱਤਾ ਜਾਵੇਗਾ
