ਚੇਲਾ ਦਾਤਾ/ਹੁਸ਼ਿਆਰਪੁਰ, 23 ਨਵੰਬਰ (ਕੁਲਵਿੰਦਰ ਸਿੱਧੂ):- ਜ਼ਿਲ੍ਹਾ ਹੁਸ਼ਿਆਰਪੁਰ ਦੇ ਪੁਰਾਤਨ ਅਤੇ ਪ੍ਰਸਿੱਧ ਪਿੰਡ ਚੇਲਾ ਦਾਤਾ ਵਿਖੇ ਛਿੰਜੀ ਜਠੇਰਿਆਂ ਦੇ ਪਵਿੱਤਰ ਅਸਥਾਨ 'ਤੇ 35ਵਾਂ ਸਾਲਾਨਾ ਜੋੜ ਮੇਲਾ ਆਯੋਜਿਤ ਕੀਤਾ ਜਾ ਰਿਹਾ ਹੈ।

ਅੱਜ ਸਵੇਰੇ 10 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਭੋਗ ਉਪਰੰਤ ਧਾਰਮਿਕ ਸਟੇਜ ਸਜਾਈ ਜਾਵੇਗੀ। ਬਾਅਦ ਦੁਪਹਿਰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

ਇਸ ਧਾਰਮਿਕ ਇਕੱਠ ਵਿੱਚ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਸੰਗਤਾਂ ਦੇ ਭਾਰੀ ਗਿਣਤੀ ਵਿੱਚ ਪਹੁੰਚਣ ਦੀ ਉਮੀਦ ਹੈ। ਕਮੇਟੀ ਪ੍ਰਬੰਧਕਾਂ ਵੱਲੋਂ ਸ਼ਰਧਾਲੂਆਂ ਲਈ ਹਰ ਤਰ੍ਹਾਂ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਹਨ।