ਡੇਰਾ ਬੱਸੀ (ਸੰਜੀਵ ਸਿੰਘ ਸੈਣੀ, ਮੋਹਾਲੀ):- ਸ੍ਰੀ ਵਿਸ਼ਵਕਰਮਾ ਮੰਦਰ ਕਮੇਟੀ (215), ਡੇਰਾ ਬੱਸੀ ਵੱਲੋਂ 37ਵਾਂ ਸ੍ਰੀ ਵਿਸ਼ਵਕਰਮਾ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਵੇਰੇ 10 ਵਜੇ ਸੁਨੀਲ ਧੀਮਾਨ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਹਵਨ ਯੱਗ ਕਰਵਾਉਣ ਨਾਲ ਹੋਈ। ਹਵਨ ਯੱਗ ਦੌਰਾਨ ਸ਼ਰਧਾਲੂਆਂ ਨੇ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਅੱਗੇ ਅਰਦਾਸ ਕਰਦਿਆਂ ਸਭ ਦੀ ਸੁਖ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ।
ਸਮਾਗਮ ਵਿੱਚ ਵਿਸ਼ੇਸ਼ ਮਹਿਮਾਨਾਂ ਵਜੋਂ ਭਾਜਪਾ ਆਗੂ ਮਨਪ੍ਰੀਤ ਸਿੰਘ (ਬੰਨੀ) ਸੰਧੂ ਅਤੇ ਗੁਰਦਰਸ਼ਨ ਸਿੰਘ ਸੈਣੀ ਨੇ ਬਾਬਾ ਜੀ ਦੇ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਨੇ ਇਸ ਸ਼ੁਭ ਮੌਕੇ 'ਤੇ ਸਮੂਹ ਸ਼ਹਿਰ ਵਾਸੀਆਂ ਅਤੇ ਸ੍ਰੀ ਵਿਸ਼ਵਕਰਮਾ ਮੰਦਰ ਕਮੇਟੀ ਨੂੰ ਦਿਲੋਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਮਿਹਨਤਕਸ਼ ਅਤੇ ਕਾਰੀਗਰ ਵਰਗ ਦੀ ਮਿਹਨਤ ਨੂੰ ਸਮਰਪਿਤ ਹੈ, ਜੋ ਸਮਾਜ ਦੀ ਉਸਾਰੀ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦਾ ਸੁਨੇਹਾ ਦਿੰਦੇ ਹਨ।
ਇਸ ਮੌਕੇ ਸ੍ਰੀ ਵਿਸ਼ਵਕਰਮਾ ਮੰਦਰ ਕਮੇਟੀ ਡੇਰਾ ਬੱਸੀ ਵੱਲੋਂ ਭਾਜਪਾ ਆਗੂ ਬੰਨੀ ਸੰਧੂ ਅਤੇ ਗੁਰਦਰਸ਼ਨ ਸਿੰਘ ਸੈਣੀ ਨੂੰ ਸ਼ਾਲ ਅਤੇ ਬਾਬਾ ਵਿਸ਼ਵਕਰਮਾ ਜੀ ਦੀਆਂ ਮੂਰਤੀਆਂ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਸਮਾਗਮ ਵਿੱਚ ਸ਼ਹਿਰ ਦੀਆਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ, ਸੇਵਾਦਾਰਾਂ ਅਤੇ ਸ਼ਰਧਾਲੂਆਂ ਨੇ ਹਿੱਸਾ ਲਿਆ। ਧਾਰਮਿਕ ਭਜਨ-ਕੀਰਤਨ ਨਾਲ ਪੂਰਾ ਮਾਹੌਲ ਭਗਤੀਮਈ ਬਣਿਆ ਰਿਹਾ। ਸਮਾਗਮ ਦੇ ਅੰਤ ਵਿੱਚ ਸ਼ਰਧਾਲੂਆਂ ਲਈ ਅਟੁੱਟ ਲੰਗਰ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ ਅਤੇ ਪ੍ਰਸ਼ਾਦ ਛਕਿਆ।
ਇਸ ਮੌਕੇ ਮਹਿਲਾ ਕੀਰਤਨ ਮੰਡਲੀ ਤੋਂ ਇਲਾਵਾ ਕਮੇਟੀ ਮੈਂਬਰ ਅਜੈ ਕੁਮਾਰ, ਸੰਦੀਪ ਧੀਮਾਨ, ਦਿਨੇਸ਼ ਧੀਮਾਨ, ਨਰਿੰਦਰ ਧੀਮਾਨ (ਪੱਪੂ), ਰਾਜੇਸ਼ ਨਾਰਾਇਣ, ਪਵਨ ਧੀਮਾਨ (ਪੰਮਾ), ਦਿਨੇਸ਼ ਵੈਸ਼ਨਵ, ਸੰਟੀ ਧੀਮਾਨ, ਕਾਲਾ ਧੀਮਾਨ, ਦੀਪਕ ਧੀਮਾਨ, ਰਾਜਿੰਦਰ ਧੀਮਾਨ, ਸਨੀ ਧੀਮਾਨ, ਪ੍ਰਵੀਨ ਕੁਮਾਰ, ਸਾਹਿਲ ਧੀਮਾਨ, ਸਚਿਨ ਧੀਮਾਨ, ਸ਼ਾਮ ਲਾਲ, ਸੁਮਿਤ ਧੀਮਾਨ ਅਤੇ ਮਨੀਸ਼ ਧੀਮਾਨ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਸਮੂਹ ਕਮੇਟੀ ਮੈਂਬਰਾਂ ਨੇ ਸਾਰੇ ਦਾਨੀ ਸੱਜਣਾਂ, ਸਹਿਯੋਗੀਆਂ ਅਤੇ ਸੇਵਾਦਾਰਾਂ ਦਾ ਸਹਿਯੋਗ ਲਈ ਧੰਨਵਾਦ ਅਤੇ ਆਭਾਰ ਪ੍ਰਗਟ ਕੀਤਾ।
