ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਕਤੂਬਰ: 69ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ (ਸ਼ੂਟਿੰਗ) ਅੰਡਰ 14, 17 ਅਤੇ 19 ਸਾਲ ਵਰਗ (ਲੜਕੇ ਤੇ ਲੜਕੀਆਂ) 25 ਅਕਤੂਬਰ 2025 ਤੋਂ 27 ਅਕਤੂਬਰ 2025 ਤੱਕ ਸਰਕਾਰੀ ਸ਼ੂਟਿੰਗ ਰੇਂਜ, ਫੇਜ਼-6, ਐਸ.ਏ.ਐਸ. ਨਗਰ ਵਿੱਚ ਕਰਵਾਈਆਂ ਜਾ ਰਹੀਆਂ ਹਨ।
ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਰਾਜ ਦੇ 23 ਜ਼ਿਲ੍ਹਿਆਂ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ ਅਤੇ ਲਗਭਗ 600 ਖਿਡਾਰੀ ਭਾਗ ਲੈਣਗੇ।
ਇਹ ਖੇਡਾਂ ਵਿਦਿਆਰਥੀਆਂ ਨੂੰ ਸਿਹਤਮੰਦ ਮੁਕਾਬਲੇ ਦੀ ਭਾਵਨਾ ਨਾਲ ਨਾਲ ਅਨੁਸ਼ਾਸਨ, ਧਿਆਨ ਤੇ ਆਤਮ-ਵਿਸ਼ਵਾਸ ਵਧਾਉਣ ਦਾ ਮੌਕਾ ਪ੍ਰਦਾਨ ਕਰਨਗੀਆਂ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਦੇ ਰਹਿਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ।
69ਵੀਆਂ ਅੰਤਰਜ਼ਿਲ੍ਹਾ ਸਕੂਲ ਖੇਡਾਂ ਸ਼ੂਟਿੰਗ ਅੰਡਰ 14 17 ਅਤੇ 19 ਸਾਲ ਲੜਕੇਲੜਕੀਆਂ 25 ਤੋਂ 27 ਤੱਕ ਮੋਹਾਲੀ ਵਿਖੇ
