ਲਾਲੜੂ, 7 ਅਕਤੂਬਰ:- ਪੰਜਾਬ ਮੰਡੀ ਬੋਰਡ ਵੱਲੋਂ ਮੁਹੱਈਆ ਕਰਵਾਏ ਗਏ ਫੰਡਾਂ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਭਗਵਾਸੀ ਦੇ ਵਸਨੀਕ ਸ੍ਰੀ ਓਮ ਪ੍ਰਕਾਸ਼ ਮਹਿਤਾ ਪੁੱਤਰ ਸ੍ਰੀ ਸਿਓਰਾਮ ਮਹਿਤਾ ਨੂੰ 75 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਭੇਂਟ ਕੀਤਾ ਗਿਆ।

ਸ੍ਰੀ ਓਮ ਪ੍ਰਕਾਸ਼ ਮਹਿਤਾ ਖੇਤਾਂ ਵਿੱਚ ਕੰਮ ਕਰਦੇ ਸਮੇਂ ਵਾਪਰੇ ਹਾਦਸੇ ਦੌਰਾਨ ਆਪਣੇ ਸੱਜੇ ਹੱਥ ਦੀਆਂ ਪੰਜੇ ਉਂਗਲਾਂ ਗੁਆ ਬੈਠੇ ਸਨ। ਇਸ ਹਾਦਸੇ ਕਾਰਨ ਪਰਿਵਾਰ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਪੰਜਾਬ ਮੰਡੀ ਬੋਰਡ ਵੱਲੋਂ ਨਿਯਮਾਂ ਤਹਿਤ ਇਹ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ।

ਇਸ ਮੌਕੇ ਡੇਰਾਬੱਸੀ ਮਾਰਕੀਟ ਕਮੇਟੀ ਦੇ ਚੇਅਰਮੈਨ ਸ. ਕੁਲਦੀਪ ਸਿੰਘ ਵੀ ਮੌਜੂਦ ਸਨ।

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਲੋੜਵੰਦ ਲੋਕਾਂ ਨੂੰ ਸਰਕਾਰੀ ਸਕੀਮਾਂ ਅਤੇ ਸਹਾਇਤਾ ਦਾ ਲਾਭ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।