ਹੁਸ਼ਿਆਰਪੁਰ- ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ (ਫਗਵਾੜਾ) ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਮਹਾਨ ਗੁਰਮਤਿ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 23 ਫਰਵਰੀ ਨੂੰ ਮੁੱਖ ਸੇਵਾਦਾਰ ਸੰਤ ਬਾਬਾ ਗੁਰਚਰਨ ਸਿੰਘ ਪੰਡਵਾ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ|
 ਇਸ ਸਾਲ ਵੀ ਇਹ ਸਮਾਗਮ ਬੜੇ ਪਿਆਰ ਅਤੇ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਉਪਰੰਤ  ਰਾਗੀ, ਢਾਡੀ ਅਤੇ ਕੀਰਤਨੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਜਥੇਦਾਰ ਹਰਪ੍ਰੀਤ ਸਿੰਘ ਜੀ, ਸੰਤ ਹਰਜੀਤ ਸਿੰਘ ਮੰਡੀ ਗੋਬਿੰਦਗੜ੍ਹ, ਭਾਈ ਰਮਨਜੋਤ ਸਿੰਘ ਊਨਾ ਸਾਹਿਬ ਅਤੇ ਸੰਤ ਜਤਿੰਦਰ ਸਿੰਘ ਪਿੱਪਲੀ ਸਾਹਿਬ ਵਾਲੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ।