ਐਸ.ਏ.ਐਸ. ਨਗਰ, 26 ਜੂਨ- ਦਸ਼ਮੇਸ਼ ਵੈਲਫੇਅਰ ਕੌਂਸਲ ਦਾ ਇੱਕ ਜਥਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਕੌਂਸਲ ਦੇ ਪ੍ਰਧਾਨ ਸ੍ਰੀ ਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਕੌਂਸਲ ਵੱਲੋਂ ਸਮੇਂ-ਸਮੇਂ ’ਤੇ ਧਾਰਮਿਕ ਯਾਤਰਾ ਲਈ ਜਥੇ ਭੇਜੇ ਜਾਂਦੇ ਹਨ। ਇਸ ਵਾਰ ਜਥੇ ਵਿੱਚ ਕੰਵਰਦੀਪ ਸਿੰਘ ਮਣਕੂ, ਤਰਸੇਮ ਸਿੰਘ ਖੋਖਰ, ਅਮਰੀਕ ਸਿੰਘ ਮਠਾੜੂ, ਸੰਦੀਪ ਸਿੰਘ ਅਤੇ ਹੋਰ ਮੈਂਬਰ ਸ਼ਾਮਿਲ ਸਨ।