ਹੁਸ਼ਿਆਰਪੁਰ- ਪੰਜਾਬ ਸਰਕਾਰ ਵੱਲੋਂ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੇ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਨੋਟੀਫਿਕੇਸ਼ਨ 2022 ਦੇ ਵਿੱਚ ਕੱਢਿਆ ਸੀ। ਪ੍ਰੰਤੂ ਉਸ ਨੂੰ ਅਜੇ ਤੱਕ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ। ਸਰਕਾਰ ਵੱਲੋਂ ਵਾਰ-ਵਾਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਦੀ ਟਾਲਮਟੋਲ ਦੀ ਨੀਤੀ ਦੇ ਵਿਰੋਧ ਵਿੱਚ ਤਰਨ ਤਾਰਨ ਜਿਮਣੀ ਚੋਣ ਵਿਖੇ ਝੰਡਾ ਮਾਰਚ ਦੇ ਲਈ ਕੋਟ ਫਤੂਹੀ ਬਲਾਕ ਤੋਂ ਐਨ.ਪੀ.ਐਸ ਮੁਲਾਜ਼ਮਾਂ ਦਾ ਜੱਥਾ ਰਵਾਨਾ ਹੋਇਆ।
ਇਸ ਮੌਕੇ ਬਲਾਕ ਪ੍ਰਧਾਨ ਨਰਿੰਦਰ ਅਜਨੋਹਾ ਅਤੇ ਜਨਰਲ ਸਕੱਤਰ ਉਂਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਅਜੇ ਵੀ ਇੱਕ ਸਾਲ ਦਾ ਸਮਾਂ ਬਚਿਆ ਹੈ ਸੱਚਮੁੱਚ ਇਹ ਲੋਕ ਹਿਤੈਸ਼ੀ ਅਤੇ ਮੁਲਾਜਮ ਹਿਤੈਸ਼ੀ ਕਹਾਉਣਾ ਚਾਹੁੰਦੀ ਹੈ ਤਾਂ ਉਹ ਮੁਲਾਜ਼ਮਾਂ ਦੀ 21 ਸਾਲਾਂ ਤੋਂ ਲਟਕਦੀ ਹੋਈ ਮੰਗ ਨੂੰ ਪੂਰਾ ਕਰਕੇ ਆਪਣਾ ਚੋਣ ਵਾਅਦਾ ਪੂਰਾ ਕਰੇ।
ਇਸ ਮੌਕੇ ਨਰਿੰਦਰ ਅਜਨੋਹਾ, ਉਂਕਾਰ ਸਿੰਘ, ਹਰਮਨੋਜ ਕੁਮਾਰ, ਅਜੇ ਕੁਮਾਰ,ਸ਼ਿੰਗਾਰਾ ਸਿੰਘ ,ਜਸਵਿੰਦਰ ਸਿੰਘ, ਬਖਤਾਵਰ ਸਿੰਘ ,ਗੁਰਮੀਤ ਸਿੰਘ ,ਮਨਪ੍ਰੀਤ ਸਿੰਘ ,ਮਨਮੋਹਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਐਨ.ਪੀ.ਐਸ ਮੁਲਾਜ਼ਮ ਹਾਜ਼ਰ ਸਨ।
ਤਰਨਤਾਰਨ ਝੰਡਾ ਮਾਰਚ ਲਈ ਕੋਟ ਫਤੂਹੀ ਬਲਾਕ ਤੋਂ ਐਨਪੀਐਸ ਮੁਲਾਜ਼ਮਾਂ ਦਾ ਜੱਥਾ ਹੋਇਆ ਰਵਾਨਾ
