ਨਵਾਂਸ਼ਹਿਰ- ਨਜ਼ਦੀਕੀ ਪਿੰਡ ਡੋਗਰਪੁਰ ਵਿਖੇ ਗੁਰਦੁਆਰਾ ਗੁਰੂ ਰਵਿਦਾਸ ਜੀ ਵਿਖੇ ਸਮੂਹ ਸੰਗਤ ਅਤੇ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਭਾਈ ਸੰਗਤ ਸਿੰਘ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ।
 ਜਿਸ ਵਿੱਚ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਸਜਾਏ ਦੀਵਾਨ ਵਿੱਚ ਭਾਈ ਤਰਲੋਚਨ ਸਿੰਘ ਭਵੱਦੀ ਦੇ ਢਾਡੀ ਜਥੇ ਨੇ ਭਾਈ ਸੰਗਤ ਸਿੰਘ ਬਾਰੇ ਢਾਡੀ ਵਾਰਾਂ ਸੁਣਾਉਂਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਚਮਕੌਰ ਸਾਹਿਬ ਦੀ ਧਰਤੀ ਤੇ ਭਾਈ ਸੰਗਤ ਸਿੰਘ ਨੂੰ ਕਲਗੀ ਤੋੜਾ ਦੇਕੇ ਸਨਮਾਨਿਤ ਕੀਤਾ, ਭਾਈ ਸੰਗਤ ਸਿੰਘ ਰਵਿਦਾਸੀਆ ਕੌਮ ਵਿੱਚੋਂ ਹੋਣ ਕਰਕੇ ਉਹਨਾਂ ਦੀ ਯਾਦ ਵਿੱਚ ਸਮਾਗਮ ਘੱਟ ਹੁੰਦੇ ਹਨ।
ਇਸ ਮੌਕੇ ਭਾਈ ਕੁਲਵੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਕੌਮ ਨੂੰ ਭਾਈ ਸੰਗਤ ਸਿੰਘ ਬਾਰੇ ਪੂਰੀ ਜਾਣਕਾਰੀ ਦੇਣ ਹਿੱਤ ਉਹਨਾਂ ਦੀ ਯਾਦ ਨੂੰ ਸਮਰਪਿਤ ਇਹ ਸਮਾਗਮ ਆਯੋਜਿਤ ਕੀਤਾ ਗਿਆ ਹੈ। ਵਿਦੇਸ਼ਾਂ ਵਿੱਚ ਬੈਠੇ ਵੀਰਾਂ ਨੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਯੋਗਦਾਨ ਪਾਇਆ ਹੈ। ਉਹਨਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਾਂਦਾ ਹੈ। 
ਇਸ ਮੌਕੇ ਨਿਰਮਲ ਸਿੰਘ, ਲੇਖਰਾਜ ਸਿੰਘ, ਕਰਨੈਲ ਸਿੰਘ, ਕੁਲਦੀਪ ਸਿੰਘ, ਪਵਿੱਤਰ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ ਯੂ ਐਸ ਏ, ਪਰਮਿੰਦਰ ਸਿੰਘ ਗਰੀਸ,ਸੋਢੀ ਸਿੰਘ ਯੂ ਕੇ, ਰਣਦੀਪ ਸਿੰਘ, ਆਦਿ ਹਾਜ਼ਰ ਸਨ।ਸਾਰਾ ਦਿਨ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।