ਨਵਾਂਸ਼ਹਿਰ:- ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਠਵੇਂ ਮਹਾਨ ਕੀਰਤਨ ਦਰਬਾਰ ਕਰਵਾਉਣ ਦੀਆਂ ਤਿਆਰੀਆਂ ਅਰੰਭ ਕਰਨ ਸੰਬੰਧੀ ਇਕ ਬਹੁਤ ਭਰਵੀਂ ਮੀਟਿੰਗ ਸਥਾਨਕ ਗੁਰਦੁਆਰਾ ਗੁਰੂ ਅੰਗਦ ਨਗਰ ਨਵਾਂਸ਼ਹਿਰ ਵਿਖੇ ਹੋਈ ਜਿਸ ਵਿਚ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਜਿਲ੍ਹਾ ਹੁਸ਼ਿਆਰਪੁਰ, ਜਿਲ੍ਹਾ ਲੁਧਿਆਣਾ ਅਤੇ ਜਿਲ੍ਹਾ ਜਲੰਧਰ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਸਮੂਹ ਧਾਰਮਿਕ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਕਰੀਬ ਦੋ ਸੌ ਤੋ ਵੱਧ ਨੁਮਾਇੰਦਿਆਂ ਨੇ ਭਾਗ ਲਿਆ।
ਇਸ ਇਕੱਤਰਤਾ ਵਿਚ ਸ਼ਾਮਲ ਹੋਣ ਲਈ ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਸਾਹਿਬ ਵਾਲੇ ਅਤੇ ਪੰਥ ਦੇ ਪ੍ਰਸਿੱਧ ਵਿਦਵਾਨ ਗਿਆਨੀ ਸਰਬਜੀਤ ਸਿੰਘ ਜੀ ਲੁਧਿਆਣੇ ਵਾਲੇ ਵਿਸ਼ੇਸ਼ ਤੌਰ ਤੇ ਪਹੁੰਚੇ ਜਿਨਾਂ ਦਾ ਸਮੁੱਚੀਆਂ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਹ ਜਾਣਕਾਰੀ ਸਾਂਝੀ ਕਰਦੇ ਹੋਏ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਮੁਤਾਬਕ ਇਸ ਸਾਲ ਦੇ ਤਿੰਨ ਰੋਜ਼ਾ ਕੀਰਤਨ ਦਰਬਾਰ ਮਿਤੀ 14, 15 ਅਤੇ 16 ਨਵੰਬਰ ਨੂੰ ਹਰ ਸਾਲ ਦੀ ਤਰ੍ਹਾਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਊਂਡ ਨਵਾਂਸ਼ਹਿਰ ਵਿਖੇਕਰਵਾਏ ਜਾ ਰਹੇ ਹਨ।
ਇਸ ਮੀਟਿੰਗ ਵਿਚ ਜਸਵੀਰ ਸਿੰਘ ਢਿਲੋਂ ਮਾਛੀਵਾੜਾ, ਕੁਲਜਿੰਦਰਜੀਤ ਸਿੰਘ ਸੋਢੀ ਬੰਗਾ, ਸੁਖਵੰਤ ਸਿੰਘ ਚੀਮਾ, ਸੁਸਾਇਟੀ ਸਰਪ੍ਰਸਤ ਉੱਤਮ ਸਿੰਘ ਸੇਠੀ, ਉਪ ਮੁੱਖ ਸੇਵਾਦਾਰ ਦੀਦਾਰ ਸਿੰਘ, ਜਗਜੀਤ ਸਿੰਘ ਜਨਰਲ ਸਕੱਤਰ, ਜਗਦੀਪ ਸਿੰਘ ਕੈਸ਼ੀਅਰ, ਪਰਮਿੰਦਰ ਸਿੰਘ ਕੰਵਲ, ਇੰਦਰਜੀਤ ਸਿੰਘ ਬਾਹੜਾ, ਕੁਲਵੰਤ ਕੌਰ ਕੌਂਸਲਰ, ਰਿਤੂ ਬਡਵਾਲ ਕੌਂਸਲਰ, ਗੁਰਜੀਤ ਕੌਰ ਸਰਪੰਚ ਰਾਮਰਾਏਪੁਰ, ਚਰਨ ਸਿੰਘ ਗੋਬਿੰਦਪੁਰ, ਊਧਮ ਸਿੰਘ ਗੋਬਿੰਦਪੁਰ, ਹਰਜਿੰਦਰ ਸਿੰਘ ਅਟਾਰੀ, ਹਰਦੀਪ ਸਿੰਘ ਗੜ੍ਹ ਪਧਾਣਾ, ਰਜਿੰਦਰ ਸਿੰਘ ਚੱਕ ਸਿੰਘਾ, ਸਤਵਿੰਦਰ ਸਿੰਘ ਨੌਰਾ, ਜੋਗਾ ਸਿੰਘ ਐਸਡੀਓ, ਰਵਿੰਦਰ ਸਿੰਘ ਆਈ ਟੀ ਓ ਚੱਕਦਾਨਾ, ਦਿਲਬਾਗ ਸਿੰਘ ਉਸਮਾਨਪੁਰ, ਸਤਨਾਮ ਸਿੰਘ ਰੁੜਕੀ ਖਾਸ, ਰਛਪਾਲ ਸਿੰਘ, ਸੁਰਿੰਦਰ ਸਿੰਘ ਕਰਮ ਲਧਾਣਾ, ਰਾਜਵਿੰਦਰ ਸਿੰਘ ਗੁੱਲਪੁਰ, ਗਿਆਨ ਸਿੰਘ, ਰਾਮ ਪਾਲ ਰਾਏ, ਗੁਰਪਾਲ ਸਿੰਘ, ਜਸਕਰਨ ਸਿੰਘ, ਧਰਮਕੋਟ, ਕਲਵਿੰਦਰ ਸਿੰਘ ਭੀਨ, ਗੁਰਚਰਨ ਸਿੰਘ ਪਾਬਲਾ , ਇੰਦਰਜੀਤ ਸ਼ਰਮਾ, ਬਖਸ਼ੀਸ਼ ਸਿੰਘ ਸੈਣੀ, ਰਣਜੀਤ ਸਿੰਘ ਰੋਪੜ, ਅਤੇ ਵਡੀ ਗਿਣਤੀ ਵਿਚ ਸੰਗਤਾਂ ਵਲੋਂ ਸ਼ਮੂਲੀਅਤ ਕੀਤੀ ਗਈ।
ਮਹਾਨ ਕੀਰਤਨ ਦਰਬਾਰ ਅਤੇ ਲੜੀਵਾਰ ਗੁਰਮਤਿ ਸਮਾਗਮ ਕਰਵਾਉਣ ਸੰਬੰਧੀ ਹੋਈ ਇਕੱਤਰਤਾ ਦੌਰਾਨ ਜਥੇਬੰਦੀਆਂ ਦਾ ਭਰਵਾਂ ਇਕੱਠ
