ਹੁਸ਼ਿਆਰਪੁਰ:- ਪੰਜਾਬ ਸਰਕਾਰ ਵਲੋੰ ਲਗਾਤਾਰ ਮੁਲਾਜ਼ਮ-ਪੈਨਸ਼ਨਰ ਮੰਗਾਂ ਪ੍ਰਤੀ ਅਪਣਾਈ ਟਾਲਮਟੋਲ ਦੀ ਨੀਤੀ ਦੇ ਵਿਰੋਧ ਵਿੱਚ ਮੁਲਾਜ਼ਮ-ਪੈਨਸ਼ਨਰ ਸਾਂਝਾ ਫਰੰਟ ਦੀ ਸੂਬਾ ਕਮੇਟੀ ਵਲੋਂ ਸਰਕਾਰ ਵਲੋੰ ਵਾਰ-ਵਾਰ ਮੀਟਿੰਗ ਲਈ ਸਮਾਂ ਦੇ ਕੇ ਮੰਗਾਂ ਨੂੰ ਲਟਕਾਉਣ ਲਈ ਚੰਡੀਗੜ੍ਹ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਸੀ। ਇਸ ਘਿਰਾਓ ਵਿੱਚ ਸ਼ਾਮਿਲ ਹੋਣ ਲਈ ਵੱਡੀ ਗਿਣਤੀ ਵਿੱਚ ਮਿਡ-ਡੇ-ਮੀਲ ਵਰਕਰ ਕਮਲਜੀਤ ਕੌਰ ਖੜੌਦੀ, ਬਲਵਿੰਦਰ ਕੌਰ ਅਤੇ ਅਮਰਵੀਰ ਕੌਰ ਦੀ ਅਗਵਾਈ ਵਿੱਚ ਰਵਾਨਾ ਹੋਏ। 
ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ, ਪੈਨਸ਼ਨਰਾਂ, ਮਜਦੂਰਾਂ ਅਤੇ ਆਮ ਕਿਰਤੀ ਲੋਕਾਂ ਦਾ ਆਰਥਿਕ ਸੋਸ਼ਣ ਕਰ ਰਹੀ ਹੈ ਅਤੇ ਸਰਕਾਰ ਮਿਡ-ਡੇ-ਮੀਲ ਵਰਕਰਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਨੂੰ ਹੱਲ ਨਹੀਂ ਕਰ ਰਹੀ ਅਤੇ ਨਾ ਹੀ ਸਰਕਾਰ ਇਹਨਾਂ ਮੰਗਾਂ ਪ੍ਰਤੀ ਗੰਭੀਰ ਹੈ। ਮਿਡ-ਡੇ-ਮੀਲ ਵਰਕਰ ਵਰਦੀ ਅੱਗ ਵਿੱਚ ਭੱਠੀਆਂ ਮੋਹਰੇ ਬੈਠ ਕੇ ਬੱਚਿਆਂ ਲਈ ਖਾਣਾ ਬਣਾਉਂਦੇ ਹਨ। 
ਆਗੂਆਂ ਨੇ ਸੂਬਾ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਕੀਤੇ ਵਾਅਦੇ ਅਤੇ ਮਿਡ-ਡੇ-ਮੀਲ ਵਰਕਰਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ। ਜੇਕਰ ਪੰਜਾਬ ਸਰਕਾਰ ਉਕਤ ਮੰਗਾਂ ਦਾ ਸਾਰਥਕ ਹੱਲ ਨਹੀਂ ਕਰਦੀ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਸੰਘਰਸ਼ ਕਰਨ ਲਈ ਮਜਬੂਰ ਹੋਵਾਂਗੇ। ਵਿਧਾਨ ਸਭਾ ਦੇ ਘਿਰਾਓ ਲਈ ਰਵਾਨਾ ਹੋਣ ਮੌਕੇ ਪੰਜਾਬ ਸਰਕਾਰ ਵਿਰੁੱਧ ਜੰਮਕੇ ਨਾਅਰੇਬਾਜੀ ਕੀਤੀ ਗਈ। 
ਇਸ ਮੌਕੇ ਪ੍ਰਦੀਪ ਕੌਰ, ਜੀਵਨ, ਸੁਨੀਤਾ ਰਾਣੀ, ਸਤਵੀਰ ਕੌਰ, ਜਸਪ੍ਰੀਤ ਕੌਰ, ਪੂਜਾ ਰਾਣੀ, ਰੁਪਿੰਦਰ ਕੌਰ, ਰਜਨੀ ਦੇਵੀ, ਮਧੂ ਬਾਲਾ, ਆਸ਼ਾ ਰਾਣੀ, ਊਸ਼ਾ ਦੇਵੀ, ਜਸਵੀਰ ਕੌਰ, ਬਲਜੀਤ ਕੌਰ, ਭੁਪਿੰਦਰ ਕੌਰ, ਪ੍ਰਭਜੋਤ ਕੌਰ, ਨੀਲਮ, ਕੁਲਵਿੰਦਰ ਕੌਰ, ਜਸਵੀਰ, ਨਿਸ਼ਾ ਰਾਣੀ, ਹਰਦੀਪ ਕੌਰ, ਕਮਲਜੀਤ ਕੌਰ, ਗੁਰਵਿੰਦਰ ਕੌਰ, ਹਰਬੰਸ ਕੌਰ, ਯਮੁਨਾ ਦੇਵੀ, ਸੁਰਿੰਦਰ ਕੌਰ ਆਦਿ ਵੱਡੀ ਗਿਣਤੀ ਵਿੱਚ ਮਿਡ-ਡੇ-ਮੀਲ ਵਰਕਰ ਹਾਜਰ ਸਨ।