ਐਸ ਏ ਐਸ ਨਗਰ, 11 ਅਕਤੂਬਰ - ਆਮ ਆਦਮੀ ਪਾਰਟੀ ਦੇ ਯੂਥ ਨੇਤਾ ਅਤੇ ਨਗਰ ਨਿਗਮ ਦੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ, ਜਿਹਨਾਂ ਵਿੱਚ ਵੱਖ ਵੱਖ ਪਾਰਟੀਆਂ ਦੇ ਅਹੁਦੇਦਾਰ ਅਤੇ ਵਰਕਰ ਸ਼ਾਮਿਲ ਹਨ। ਉਹਨਾਂ ਕਿਹਾ ਕਿ ਅਜਿਹਾ ਹੋਣ ਨਾਲ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੁੰਦਾ ਹੋ ਰਿਹਾ ਹੈ।
ਸੈਕਟਰ- 79 ਵਿਖੇ ਸਥਿਤ ਪਾਰਟੀ ਦਫਤਰ ਵਿਖੇ ਕਾਂਗਰਸ ਅਤੇ ਹੋਰਨਾਂ ਪਾਰਟੀਆਂ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਮੌਕੇ ਜੀ ਆਇਆ ਆਖਦਿਆਂ ਉਹਨਾਂ ਕਿਹਾ ਕਿ ਜਿਹੜੇ ਵੀ ਅਹੁਦੇਦਾਰ ਅਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ ਇਹਨਾਂ ਦੇ ਮਾਨ ਸਤਿਕਾਰ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਹਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਜਾਵੇਗਾ। ਤਾਂ ਕਿ ਉਹ ਆਮ ਆਦਮੀ ਪਾਰਟੀ ਦੇ ਸੰਗਠਨ ਆਤਮਕ ਢਾਂਚੇ ਨੂੰ ਪਹਿਲਾਂ ਦੇ ਮੁਕਾਬਲਤਨ ਵਧੇਰੇ ਮਜ਼ਬੂਤ ਕਰਨ ਦੇ ਲਈ ਆਪੋ- ਆਪਣੇ ਪੱਧਰ ਤੇ ਕੰਮ ਕਰ ਸਕਣ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੇ ਵੱਲੋਂ ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਦੀ ਕਚਹਿਰੀ ਵਿੱਚ ਜੋ ਵਾਅਦੇ ਅਤੇ ਗਰੰਟੀਆਂ ਦਿੱਤੀਆਂ ਗਈਆਂ ਸਨ ਉਹਨਾਂ ਨੂੰ ਲਗਭਗ ਪੂਰਾ ਕੀਤਾ ਜਾ ਚੁੱਕਾ ਹੈ।
ਉਹਨਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲਈ ਜ਼ਰੂਰੀ ਅਤੇ ਲੋੜੀਂਦੇ ਸਮਾਨ ਦੀ ਪੂਰਤੀ ਦੇ ਲਈ ਸੈਕਟਰ- 79 ਦੇ ਦਫਤਰ ਤੋਂ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਸਮਾਨ ਅਤੇ ਚੀਜ਼ਾਂ ਦੇ ਅਤੇ ਲੋੜੀਂਦੀਆਂ ਚੀਜ਼ਾਂ ਦੇ ਵਾਹਨ ਭੇਜੇ ਜਾ ਰਹੇ ਹਨ। ਉਹਨਾਂ ਕਿਹਾ ਕਿ ਹੁਣ ਤੱਕ ਆਮ ਆਦਮੀ ਪਾਰਟੀ ਦੇ ਦਫਤਰ ਤੋਂ ਤ੍ਰਪਾਲਾਂ, ਗੱਦੇ, ਮੰਜੇ, ਦਵਾਈਆਂ, ਬਰਤਨ, ਪਸ਼ੂਆਂ ਲਈ ਚਾਰਾ ਆਦੀ ਭੇਜਿਆ ਜਾ ਚੁੱਕਾ ਹੈ।
ਇਸ ਮੌਕੇ ਸਰਪੰਚ ਇਕਬਾਲ ਸਿੰਘ ਜੁਝਾਰ ਨਗਰ, ਸਾਬਕਾ ਕੌਂਸਲਰ ਰਾਜਿੰਦਰ ਪ੍ਰਸਾਦ ਸ਼ਰਮਾ, ਮਹਿੰਦਰ ਲਾਲ, ਜਨਰਲ ਸਕੱਤਰ ਬਾਜ਼ੀਗਰ ਬਿਰਾਦਰੀ ਪੰਜਾਬ, ਦਰਸ਼ਨ ਕੁਮਾਰ, ਪ੍ਰਧਾਨ ਗਿਆਨਚੰਦ, ਮੁੰਦਰੀ ਰਾਮ, ਸਾਬਕਾ ਪੰਚ, ਬਿੱਲਾ ਰਾਮ, ਬਹਾਦਰ ਰਾਮ, ਵਿੱਕੀ ਪੰਚ, ਬੰਟੀ, ਰਵੀ, ਨਸੀਬ, ਰਾਜ ਕੁਮਾਰ, ਸ਼ਿਵ ਕੁਮਾਰ ਜਸਪ੍ਰੀਤ, ਹੈਪੀ, ਕੁਲਦੀਪ ਕੁਮਾਰ, ਵਿਸ਼ਾਲ ਕੁਮਾਰ, ਗੁਰਚਰਨ ਸਿੰਘ, ਸਤਪਾਲ, ਭੁਪਿੰਦਰ ਸਿੰਘ, ਅਜੇ ਕੁਮਾਰ, ਰਿੰਕੂ, ਬਲਕਾਰ ਸਿੰਘ, ਦਿਲਬਰ, ਰੇਸ਼ਮਾ ਪੰਚ, ਗੇਂਦਾਰਾਮ ਵੀ ਹਾਜ਼ਰ ਸਨ।
ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਲੋਕ ਹੋ ਰਹੇ ਹਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਸਰਬਜੀਤ ਸਿੰਘ ਸਮਾਣਾ
