ਬੰਗਾ/ਨਵਾਂਸ਼ਹਿਰ- ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਵੇਂ ਸ਼ਹੀਦੀ ਸ਼ਤਾਬਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ, ਸਿੱਖ ਨੈਸ਼ਨਲ ਕਾਲਜ ਬੰਗਾ, ਵਿਖੇ ਪ੍ਰਿੰਸੀਪਲ ਡਾ.ਤਰਸੇਮ ਸਿੰਘ ਭਿੰਡਰ ਜੀ ਦੀ ਯੋਗ ਅਗਵਾਈ ਹੇਠ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ "ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ :ਜੀਵਨ, ਬਾਣੀ ਅਤੇ ਵਿਚਾਰਧਾਰਾ" ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।
ਜਿਸ ਵਿਚ ਮੁੱਖ ਵਕਤੇ ਦੇ ਤੌਰ 'ਤੇ ਗੁਰਦੁਆਰਾ ਚਰਨ ਕੰਵਲ ਸਾਹਿਬ ਤੋਂ ਗਿਆਨੀ ਪਲਵਿੰਦਰ ਸਿੰਘ ਅਤੇ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਭਾਈ ਸਾਹਿਬ ਭਾਈ ਸਰਬਜੀਤ ਸਿੰਘ ਨੇ ਸ਼ਿਰਕਤ ਕੀਤੀ।
ਕਾਲਜ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਜੀ ਵੱਲੋਂ ਸੁਆਗਤੀ ਸ਼ਬਦ ਸਾਂਝੇ ਕਰਦਿਆਂ ਕਾਲਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ। ਗਿਆਨੀ ਪਲਵਿੰਦਰ ਸਿੰਘ ਜੀ ਨੇ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ ਅਤੇ ਬਾਣੀ ਦੇ ਮਾਧਿਅਮ ਰਾਹੀਂ ਵਿਦਿਆਰਥੀਆਂ ਨੂੰ ਜਾਣੂ ਕਰਵਾਉਦਿਆਂ ਦੱਸਿਆ ਕਿ ਗੁਰੂ ਸਾਹਿਬ ਨੂੰ ਹੱਕਾਂ ਦੇ ਰਖਵਾਲੇ ਅਤੇ ਇਨਸਾਨੀਅਤ ਦੇ ਮੁਜੱਸਮੇ ਦੇ ਤੌਰ ਤੇ ਯਾਦ ਕੀਤਾ ਜਾਂਦਾ ਹੈ।
ਉਹਨਾਂ ਕਿਹਾ ਕਿ ਧਰਮ ਭਾਵੇਂ ਕੋਈ ਵੀ ਹੋਵੇ ਉਹ ਘ੍ਰਿਣਾ ਅਤੇ ਝਗੜੇ ਝੇੜਿਆ ਤੋਂ ਨਿਰਲੇਪ ਰਹਿਣਾ ਸਿਖਾਉੰਦਾ ਹੈ। ਉਹ ਹਮੇਸ਼ਾ ਸ਼ਾਂਤੀ,ਸਦਭਾਵਨਾ ਅਤੇ ਭਾਈਚਾਰਕ ਸਹਿਹੋਂਦ ਦਾ ਸ਼ੰਦੇਸ਼ ਦਿੰਦਾ ਹੈ। ਜਿਸਦੀ ਸਭ ਤੋਂ ਵੱਡੀ ਮਿਸਾਲ ਸਾਡੇ ਸਾਹਮਣੇ ਗੁਰੂ ਸਾਹਿਬ ਦੀ ਸ਼ਹਾਦਤ ਹੈ। ਉਹਨਾਂ ਇਹ ਵੀ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀ ਬਾਣੀ ਤੋਂ ਸੇਧ ਲੈ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ।
ਸਮਾਗਮ ਦਾ ਸਮੁੱਚਾ ਸੰਚਾਲਕ ਡਾ. ਨਿਰਮਲਜੀਤ ਕੌਰ ਵੱਲੋਂ ਕੀਤਾ ਗਿਆ। ਧੰਨਵਾਦੀ ਸ਼ਬਦ ਡਾ. ਇੰਦੂਰੱਤੀ ਜੀ ਵੱਲੋਂ ਸਾਂਝੇ ਕੀਤੇ ਗਏ। ਇਸ ਮੌਕੇ ਪੰਜਾਬੀ ਵਿਭਾਗ ਤੋਂ ਪ੍ਰੋ. ਤਜਿੰਦਰ ਸਿੰਘ, ਪ੍ਰੋ. ਪੂਜਾ, ਪ੍ਰੋ. ਹਰਪਾਲ ਕੌਰ, ਡਾ. ਗੁਰਵਿੰਦਰ ਸਿੰਘ, ਪ੍ਰੋ. ਵਿਪਨ, ਡਾ. ਜੋਤੀ ਪ੍ਰਕਾਸ਼, ਪ੍ਰੋ. ਮਨਮੰਤ ਸਿੰਘ, ਪ੍ਰੋ. ਓਂਕਾਰ ਸਿੰਘ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਣੀ ਅਤੇ ਵਿਚਾਰਧਾਰਾ ਵਿਸ਼ੇ ਤੇ ਲੈਕਚਰ ਕਰਵਾਇਆ ਗਿਆ
