ਮੋਹਾਲੀ- ਸ੍ਰੀ ਦੀਪਕ ਪਾਰਿਕ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ.ਨਗਰ ਵੱਲੋਂ ਪੰਜਾਬ ਪੁਲਿਸ ਪ੍ਰੋਜੈਕਟ ਸੰਪਰਕ ਦੀ ਲੜੀ ਵੱਜੋਂ ਚਲਾਈ ਗਈ ਮੁਹਿੰਮ ਤਹਿਤ ਡੀਐਸਪੀ ਕਰਨ ਸੰਧੂ ਅਤੇ ਐਸਐਚਓ ਥਾਣਾ ਬਲੋਗੀ ਅਮਨਦੀਪ ਕੰਬੋਜ ਵੱਲੋਂ ਜਿਲ੍ਹਾ ਐਸ ਏ ਐਸ ਨਗਰ ਵਿਖੇ ਲੋਕਾਂ ਦੀਆ ਸਮੱਸਿਆਵਾਂ ਸੁਣਨ ਲਈ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਪਿੰਡ ਵਾਸੀਆਂ ਨੂੰ ਜਨਤਕ ਸ਼ਿਕਾਇਤਾਂ ਦੀ ਆਵਾਜ ਉਠਾਉਣ, ਸਥਾਨਕ ਮੁਸ਼ਕਿਲਾਂ ਦਾ ਹੱਲ ਕਰਨ ਲਈ ਪੁਲਿਸ ਅਤੇ ਨਾਗਰਿਕਾਂ ਵਿਚਕਾਰ ਵਿਸ਼ਵਾਸ ਅਤੇ ਸਹਿਯੋਗ ਨੂੰ ਮਜਬੂਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਇਸ ਦੇ ਨਾਲ ਹੀ ਪਬਲਿਕ ਨੂੰ ਸਾਈਬਰ ਕ੍ਰਾਇਮ ਕੇਸਾਂ ਅਤੇ ਟੈ੍ਰਫਿਕ ਨਿਯਮਾ ਸਬੰਧੀ ਵੀ ਜਾਗਰੂਕ ਕੀਤਾ ਗਿਆ।
ਲੋਕਾਂ ਨੂੰ ਅਪੀਲ ਕੀਤੀ ਗਈ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆ ਨੂੰ ਵਹੀਕਲ ਨਾ ਚਲਾਉਣ ਦਿਓ ਅਤੇ ਇਹ ਵੀ ਦੱਸਿਆ ਗਿਆ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਹੀਕਲ ਚਲਾਉਦਾ ਹੈ ਤਾਂ ਉਸਦੇ ਮਾਪਿਆਂ ਨੂੰ 3 ਸਾਲ ਦੀ ਕੈਦ, 25 ਹਜਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ, ਜਿਸ ਵਿਅਕਤੀ ਵੱਲੋ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਹੀਕਲ ਦਿੱਤਾ ਜਾਵੇਗਾ, ਉਸ ਵਿਅਕਤੀ ਨੂੰ ਵੀ 3 ਸਾਲ ਦੀ ਸਜਾ ਜਾਂ ਜੁਰਮਾਨਾ ਹੋ ਸਕਦਾ ਹੈ।
ਇਸਦੇ ਨਾਲ ਹੀ ਪਬਲਿਕ ਨੂੰ ਸਰਕਾਰ ਦੁਆਰਾ ਚਲਾਈ ਗਈ Scheme for Grant of Award to the Good Samaritan ਸਕੀਮ ਬਾਰੇ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਐਕਸੀਡੈਂਟ ਹੋਏ ਵਿਅਕਤੀ ਦੀ ਮਦਦ ਕਰਦਾ ਹੈ ਤਾਂ ਉਸਨੂੰ 2000 ਰੁਪਏ ਸਰਕਾਰ ਵੱਲੋ (ਫਰਿਸ਼ਤੇ ਸਕੀਮ ਤਹਿਤ) ਦਿੱਤੇ ਜਾਣਗੇ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਤੁਸੀ ਆਪਣੀ ਕੋਈ ਫਲੈਟ ਜਾਂ ਮਕਾਨ ਕਿਰਾਏ ਤੇ ਦਿੱਤਾ ਹੋਇਆ ਹੈ ਤਾਂ ਆਪਣੇ ਕਿਰਾਏਦਾਰਾਂ ਦੀ ਪੁਲਿਸ ਵੈਰੀਫਿਕੇਸ਼ਨ ਜਰੂਰ ਕਰਵਾਓ। ਇਸ ਨੂੰ ਲੈ ਕੇ ਬਲੋਂਗੇ ਪਿੰਡ ਵਾਸੀਆਂ ਵੱਲੋਂ ਸਬ ਡਿਵੀਜ਼ਨ ਖਰੜ ਤੇ ਡੀਐਸਪੀ ਕਰਮ ਸੰਧੂ ਅਤੇ ਬਲੋਂਗੀ ਥਾਣੇ ਦੇ ਐਸਐਚਓ ਅਮਨਦੀਪ ਕੰਬੋਜ ਤੇ ਉਨਾਂ ਦੀ ਪੂਰੀ ਟੀਮ ਦਾ ਧੰਨਵਾਦ ਕੀਤਾ ਗਿਆ।
*ਸੰਪਰਕ ਮੁਹਿੰਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਪਿੰਡ ਬਲੌਂਗੀ ਦੇ ਪੰਚਾਇਤ ਘਰ ਦੇ ਵਿੱਚ ਡੀਐਸਪੀ ਕਰਨ ਸੰਧੂ ਅਤੇ ਐਸਐਚ ਓ ਅਮਨਦੀਪ ਕੰਬੋਜ ਵੱਲੋਂ ਕੀਤੀ ਗਈ ਮੀਟਿੰਗ
