ਹੁਸ਼ਿਆਰਪੁਰ:- ਗਜ਼ਟਿਡ ਅਤੇ ਨਾਨ ਗਜ਼ਟਿਡ ਐਸ.ਸੀ. ਬੀ.ਸੀ. ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਵੱਲੋਂ ਸੂਬਾ ਕਨਵੀਨਰ ਜਸਵੀਰ ਸਿੰਘ ਪਾਲ ਅਤੇ ਵਾਈਸ ਚੇਅਰਮੈਨ ਚੌਧਰੀ ਬਲਰਾਜ ਕੁਮਾਰ ਦੇ ਦੇਸ਼ਾਂ ਦਿਸ਼ਾ ਨਿਰਦੇਸ਼ਾਂ ਤਹਿਤ ਸੂਬਾ ਸੀਨੀਅਰ ਮੀਤ ਪ੍ਰਧਾਨ ਅਤੇ ਜ਼ਿਲ੍ਹਾ  ਹੁਸ਼ਿਆਰਪੁਰ ਦੇ ਪ੍ਰਧਾਨ ਬਲਦੇਵ ਸਿੰਘ ਧੁੱਗਾ ਦੀ ਅਗਵਾਈ ਵਿੱਚ ਇੱਕ ਵਫਦ ਨੇ ਐਸ.ਸੀ. ਬੀ.ਸੀ. ਸਮਾਜ ਦੀਆਂ ਮੰਗਾਂ ਸਬੰਧੀ ਮਿਨੀ ਸੈਕਟਰੀਏਟ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਇੱਕ ਮੰਗ ਪੱਤਰ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਰਾਹੀਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਭੇਜਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫੈਡਰੇਸ਼ਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਅਤੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਧੁੱਗਾ ਨੇ ਦੱਸਿਆ ਕਿ ਫੈਡਰੇਸ਼ਨ ਲੰਬੇ ਸਮੇਂ ਤੋਂ ਐਸ.ਸੀ. ਅਤੇ ਬੀ.ਸੀ. ਸਮਾਜ ਦੀਆਂ ਮੰਗਾਂ ਲਈ ਸੰਘਰਸ਼ ਕਰ ਰਹੀ ਹੈ। 
ਉਹਨਾਂ ਦੱਸਿਆ ਕਿ  85ਵੀਂ ਸੋਧ ਨੂੰ ਲਾਗੂ ਕਰਨ, 10 ਅਕਤੂਬਰ 2014 ਦਾ ਗੈਰ- ਸੰਵਿਧਾਨਿਕ ਪੱਤਰ ਰੱਦ ਕਰਨ ਅਤੇ ਐਸ.ਸੀ਼. ਕਮਿਸ਼ਨਰ ਦੇ ਸਾਬਕਾ ਚੀਫ ਪ੍ਰਿੰਸੀਪਲ ਸੈਕਟਰੀ ਰਮੇਸ਼ ਕੁਮਾਰ ਗੰਟਾ ਦੀ ਰਿਪੋਰਟ ਨੂੰ ਲਾਗੂ ਕਰਨ, ਨਵੀਂ ਭਰਤੀ ਤੇ ਤਰੱਕੀਆਂ ਵਿੱਚ ਰਿਜਰਵੇਸ਼ਨ ਬੈਕਲਾਗ ਨੂੰ ਭਰਨ, ਪੁਰਾਣੀ ਪੈਨਸ਼ਨ ਬਹਾਲੀ, ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਜਾਰੀ ਕਰਨ, ਬੇਰੁਜ਼ਗਾਰੀ ਭੱਤਾ ਦੇਣ, ਪਿੰਡਾਂ ਦੀਆਂ ਸ਼ਾਮਲਾਟ ਜ਼ਮੀਨ 'ਤੇ ਅਨੁਸੂਚਿਤ ਜਾਤੀ ਦੇ ਗਰੀਬ ਤੇ ਬੇਘਰ ਲੋਕਾਂ ਨੂੰ  ਘਰ ਬਣਾ ਕੇ ਅਤੇ ਮਾਲਕਾਨਾ ਹੱਕ ਦੇਣਾ  ਆਦਿ ਮੰਗਾਂ ਨੂੰ ਸਰਕਾਰ ਲੰਬੇ ਸਮੇਂ ਤੋਂ ਅਣਗੌਲਿਆਂ ਕਰ ਰਹੀ ਹੈ।
 ਉਹਨਾਂ ਚਿਤਾਵਨੀ ਦਿੱਤੀ ਕਿ ਜੇਕਰ ਹੁਣ ਸਰਕਾਰ ਨੇ ਇਹਨਾਂ ਮੰਗਾਂ ਲਈ ਗੱਲਬਾਤ ਲਈ ਸੱਦਾ ਨਾ ਦਿੱਤਾ ਤਾਂ ਸੰਵਿਧਾਨਿਕ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਪ੍ਰੀਨਿਰਵਾਣ ਦਿਵਸ ਮੌਕੇ 6 ਦਸੰਬਰ 2025  ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸੰਗਰੂਰ ਵਿਖੇ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। 
ਇਸ ਮੌਕੇ ਲੈਕਚਰਾਰ ਜਰਨੈਲ ਸਿੰਘ ਸੀਕਰੀ ਤਹਿਸੀਲ ਪ੍ਰਧਾਨ ਹੁਸ਼ਿਆਰਪੁਰ, ਲਖਬੀਰ ਸਿੰਘ ਤਹਿਸੀਲ ਪ੍ਰਧਾਨ ਮੁਕੇਰੀਆਂ, ਲੈਕਚਰਾਰ  ਬਲਜੀਤ ਸਿੰਘ ਤਹਿਸੀਲ ਪ੍ਰਧਾਨ ਦਸੂਹਾ,  ਕੁਲਵੰਤ ਸਿੰਘ ਤਹਿਸੀਲ ਸਿੰਘ ਪ੍ਰਧਾਨ ਟਾਂਡਾ, ਜਸਵੀਰ ਸਿੰਘ ਪ੍ਰਧਾਨ ਭੁੰਗਾ-1, ਸੀਐਚਟੀ ਜਸਪਾਲ ਸਿੰਘ ਪ੍ਰਧਾਨ ਬਲਾਕ ਭੁੰਗਾ-2, ਗੁਰਜੀਤ ਸਿੰਘ ਬਲਾਕ ਪ੍ਰਧਾਨ ਹੁਸ਼ਿਆਰਪੁਰ -2 ਏ, ਲੈਕਚਰਾਰ ਪ੍ਰਭਜੋਤ ਸਿੰਘ ਬਲਾਕ ਪ੍ਰਧਾਨ ਹੁਸ਼ਿਆਰਪੁਰ 2 ਬੀ,  ਲੈਕਚਰਾਰ ਜਸਵਿੰਦਰ ਸਿੰਘ ਸਹੋਤਾ ਆਦਿ ਸਮੇਤ ਜਿਲ੍ਹੇ ਭਰ ਦੇ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।