ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਦੇ ਸਾਬਕਾ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਜੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਾਂ ਸਿਰਫ਼ ਪਰਿਵਾਰ ਦਾ ਆਧਾਰ ਹੀ ਨਹੀਂ ਹੁੰਦੀ, ਸਗੋਂ ਉਹ ਸੰਤਾਨ ਦੀ ਪਹਿਲੀ ਗੁਰੂ, ਪ੍ਰੇਰਨਾ ਦਾ ਸਰੋਤ ਅਤੇ ਚੰਗੇ ਸੰਸਕਾਰਾਂ ਦੀ ਜਨਮਦਾਤੀ ਵੀ ਹੁੰਦੀ ਹੈ। ਮਾਂ ਦਾ ਪਿਆਰ, ਅਸ਼ੀਰਵਾਦ ਅਤੇ ਮਾਰਗਦਰਸ਼ਨ ਜ਼ਿੰਦਗੀ ਦੀ ਉਹ ਅਨਮੋਲ ਪੂੰਜੀ ਹੈ, ਜਿਸ ਦੀ ਘਾਟ ਕਦੇ ਵੀ ਪੂਰੀ ਨਹੀਂ ਹੋ ਸਕਦੀ। ਪੂਜਨੀਕ ਮਾਤਾ ਜੀ ਦਾ ਵਿਛੋੜਾ ਇੱਕ ਅਜਿਹਾ ਨਾ ਪੂਰਾ ਹੋਣ ਵਾਲਾ ਘਾਟਾ ਹੈ, ਜਿਸ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਸੰਭਵ ਨਹੀਂ।
ਖੰਨਾ ਨੇ ਯੋਗੀ ਆਦਿੱਤਿਆਨਾਥ ਦੀ ਮਾਤਾ ਜੀ ਦੇ ਦੇਹਾਂਤ ’ਤੇ ਆਪਣੀਆਂ ਸੰਵੇਦਨਾਵਾਂ ਪ੍ਰਗਟ ਕਰਦਿਆਂ ਅਰਦਾਸ ਕੀਤੀ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਸ੍ਰੀ ਯੋਗੀ ਆਦਿੱਤਿਆਨਾਥ ਜੀ ਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਅਸਹਿਣਯੋਗ ਦੁੱਖ ਨੂੰ ਸਹਿਣ ਦੀ ਸ਼ਕਤੀ ਅਤੇ ਧੀਰਜ ਪ੍ਰਦਾਨ ਕਰਨ।
