ਗੜ੍ਹਸ਼ੰਕਰ - ਸੁਰਿੰਦਰ ਲਾਂਬਾ ਆਈਪੀਐਸ/ਐਸਐਸਪੀ ਹੁਸ਼ਿਆਰਪੁਰ ਵਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਐਸ ਪੀ (ਇਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਅਤੇ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਗੜ੍ਹਸ਼ੰਕਰ ਦੀ ਯੋਗ ਰਹਿਨੁਮਾਈ ਹੇਠ ਇੰਸਪੈਕਟਰ ਜੈ ਪਾਲ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਐਸਆਈ ਰਮਨਦੀਪ ਕੌਰ ਨੇ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਵਾ ਚੈਕਿੰਗ ਪੁਲ ਨਹਿਰ ਰਾਵਲਪਿੰਡੀ ਗੜ੍ਹਸ਼ੰਕਰ ਤੋਂ ਇਕ ਮੋਟਰਸਾਈਕਲ ਨੰਬਰੀ ਪੀ ਬੀ - 10 - ਈ ਜੈਡ - 1283 ਮਾਰਕਾ ਸਪਲੈਂਡਰ ਦੇ ਚਾਲਕ ਲਵਪ੍ਰੀਤ ਸਿੰਘ ਉਰਫ ਘੰਟੀ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਨੰਗਲਾਂ ਥਾਣਾ ਗੜ੍ਹਸ਼ੰਕਰ ਨੂੰ ਸ਼ੱਕ ਦੀ ਬਿਨ੍ਹਾਂ ਤੇ ਰੋਕ ਕੇ ਦੌਰਾਨੇ ਤਲਾਸ਼ੀ ਉਸ ਕੋਲੋਂ 225 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਜਿਸ ਤੇ ਮੁਕੱਦਮਾ ਨੰਬਰ 212 ਅ/ਧ 22-61-85 ਐਨ ਡੀ ਪੀ ਐਸ ਐਕਟ ਤਹਿਤ ਥਾਣਾ ਗੜ੍ਹਸ਼ੰਕਰ ਵਿਖੇ ਦਰਜ ਕਰ ਲਿਆ ਗਿਆ। ਉਕਤ ਨੂੰ ਪੇਸ਼ ਅਦਾਲਤ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਕਤ ਵਿਅਕਤੀ ਇਹ ਨਸ਼ੀਲੀਆਂ ਗੋਲੀਆਂ ਕਿਸ ਪਾਸੋਂ ਖਰੀਦ ਕਰਦਾ ਹੈ ਤੇ ਅੱਗੇ ਕਿਹੜੇ ਵਿਅਕਤੀਆਂ ਨੂੰ ਵੇਚਦਾ ਹੈ।
225 ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਵਿਅਕਤੀ ਪੁਲਿਸ ਅੜਿਕੇ
