ਐਸ ਏ ਐਸ ਨਗਰ, 13 ਮਈ - ਕਾਂਗਰਸੀ ਪਰਿਵਾਰ ਨਾਲ ਸੰਬੰਧਿਤ ਰਾਮਗੜ੍ਹੀਆ ਭਾਈਚਾਰੇ ਦੇ ਉਘੇ ਲੀਡਰ ਸ. ਸੁਰਜੀਤ ਸਿੰਘ ਮਠਾੜੂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪਾਰਟੀ ਵਿੱਚ ਸ਼ਾਮਿਲ ਕੀਤਾ। ਉਹਨਾਂ ਕਿਹਾ ਕਿ ਮਠਾੜੂ ਪਰਿਵਾਰ ਨੂੰ ਪਾਰਟੀ ਵਿੱਚ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ।
ਪਾਰਟੀ ਦੇ ਕੌਮੀ ਮੀਤ ਪ੍ਰਧਾਨ ਜਸਵੰਤ ਸਿੰਘ ਭੁੱਲਰ ਨੇ ਕਿਹਾ ਕਿ ਸz. ਸੁਰਜੀਤ ਸਿੰਘ ਮਠਾੜੂੰ ਭਾਈਚਾਰੇ ਦੇ ਮੋਹਰੀ ਆਗੂ ਹਨ ਅਤੇ ਉਹਨਾਂ ਦੇ ਆਉਣ ਨਾਲ ਪਾਰਟੀ ਹੋਰ ਮਜਬੂਤ ਹੋਵੇਗੀ। ਇਸ ਮੌਕੇ ਸ. ਸੁਰਜੀਤ ਸਿੰਘ ਮਠਾੜੂ ਨੇ ਕਿਹਾ ਕਿ ਪਾਰਟੀ ਵਲੋਂ ਜੋ ਵੀ ਸੇਵਾ ਲਗਾਈ ਜਾਵੇਗੀ ਉਸਨੂੰ ਉਹ ਤਨਦੇਹੀ ਨਾਲ ਨਿਭਾਉਣਗੇੇ। ਇਸ ਮੌਕੇ ਵਿਧਾਨ ਸਭਾ ਹਲਕਾ ਮੁਹਾਲੀ ਦੇ ਇੰਚਾਰਜ ਪਰਵਿੰਦਰ ਸਿੰਘ ਸੁਹਾਣਾ, ਪਾਰਟੀ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਪੀ.ਏ.ਸੀ ਕਮੇਟੀ ਮੈਂਬਰ ਪ੍ਰਦੀਪ ਸਿੰਘ ਭਾਰਜ, ਮਨਜੀਤ ਸਿੰਘ ਮਾਨ, ਕਰਮ ਸਿੰਘ ਬਬਰਾ ਅਤੇ ਗੁਰਚਰਨ ਸਿੰਘ ਨੰਨੜਾ, ਸ਼ਹਿਰੀ ਪ੍ਰਧਾਨ ਕਮਲਜੀਤ ਸਿੰਘ ਰੂਬੀ, ਉੱਘੇ ਸਨਅਤਕਾਰ ਸ. ਦਰਸ਼ਨ ਸਿੰਘ ਕਲਸੀ, ਸ. ਨਰਿੰਦਰ ਸਿੰਘ ਸੰਧੂ ਅਤੇ ਸ. ਜਗਦੀਸ਼ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਰਾਮਗੜ੍ਹੀਆ ਭਾਈਚਾਰੇ ਨਾਲ ਸਬੰਧਤ ਉਘੇ ਲੀਡਰ ਸ. ਸੁਰਜੀਤ ਸਿੰਘ ਮਠਾੜੂ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ
