ਹੁਸ਼ਿਆਰਪੁਰ:- ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਜੇਜੋਂ ਦੋਆਬਾ ਵਿੱਚ ਆਪਣੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਚੌਕੀ ਦੇ ਇੰਚਾਰਜ ਏ.ਐਸ.ਆਈ. ਮੰਨਾ ਸਿੰਘ ਨੇ ਆਪਣੀ ਪੁਲਿਸ ਪਾਰਟੀ ਅਤੇ ਇਲਾਕੇ ਦੇ ਪ੍ਰਮੁੱਖ ਲੋਕਾਂ ਦੇ ਸਹਿਯੋਗ ਨਾਲ ਕਸਬੇ ਦੇ ਵੱਖ-ਵੱਖ ਸਥਾਨਾਂ 'ਤੇ ਜਾ ਕੇ ਨਸ਼ਿਆਂ ਤੋਂ ਬਚਣ ਲਈ ਜਾਗਰੂਕ ਕੀਤਾ। ਏ.ਐਸ.ਆਈ. ਮੰਨਾ ਸਿੰਘ ਨੇ ਦੱਸਿਆ ਕਿ ਸਰਕਾਰ ਦੀ ਉਪਰੋਕਤ ਯੋਜਨਾ ਤਹਿਤ ਕਸਬੇ ਵਿੱਚ ਨਸ਼ਿਆਂ ਤੋਂ ਬਚਣ ਅਤੇ ਦੂਰ ਰਹਿਣ ਲਈ ਜਾਗਰੂਕ ਕਰਦਿਆਂ ਇੱਕ ਰੈਲੀ ਕੱਢੀ ਗਈ, ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਹੱਥਾਂ ਵਿੱਚ ਵੱਖ-ਵੱਖ ਸਲੋਗਨ ਲਿਖੇ ਤੱਖਤੀਆਂ ਫੜ ਕੇ ਬਾਜ਼ਾਰ ਦੇ ਦੁਕਾਨਦਾਰਾਂ ਅਤੇ ਹੋਰ ਪਬਲਿਕ ਸਥਾਨਾਂ 'ਤੇ ਜਾ ਕੇ ਲੋਕਾਂ ਨੂੰ  ਜਾਗਰੂਕ ਕੀਤਾ। 
ਉਨ੍ਹਾਂ ਨੇ ਦੱਸਿਆ ਕਿ ਸਾਡਾ ਨੌਜਵਾਨ ਵਰਗ ਨਸ਼ਿਆਂ ਵਿੱਚ ਫਸ ਕੇ ਆਪਣੀ ਜਵਾਨੀ ਬਰਬਾਦ ਕਰ ਰਿਹਾ ਸੀ। ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ , ਜਿਸ ਨੂੰ ਹੁਣ ਲਗਭਗ 9 ਮਹੀਨੇ ਹੋ ਗਏ ਹਨ ਅਤੇ ਇਹ ਮੁਹਿੰਮ ਬਹੁਤ ਸਫਲ ਹੋ ਰਹੀ ਹੈ। ਬਹੁਤ ਸਾਰੇ ਬੱਚੇ ਨਸ਼ੇ ਛੱਡ ਕੇ ਆਪਣੇ-ਆਪਣੇ ਕੰਮ  ਕਰਨ ਲੱਗ ਪਏ ਹਨ ਅਤੇ ਸਰਕਾਰ ਦਾ ਵੀ ਧੰਨਵਾਦ ਕਰ ਰਹੀ ਹੈ। 
ਜੋ ਕਿਸੇ ਨਾ ਕਿਸੇ ਮਜ਼ਬੂਰੀ, ਪਰੇਸ਼ਾਨੀ ਜਾਂ ਬੁਰੀ ਸੋਸਾਇਟੀ ਕਾਰਨ ਨਸ਼ਿਆਂ ਵਿੱਚ ਫਸ ਗਏ ਸਨ, ਉਹ ਹੁਣ ਪੁਲਿਸ ਅਤੇ ਆਪਣੇ ਮਾਤਾ-ਪਿਤਾ ਦੇ ਯਤਨਾਂ ਨਾਲ ਨਸ਼ੇ ਤੋਂ ਰਹਿਤ ਹੋ ਕੇ ਆਪਣਾ ਚੰਗਾ ਜੀਵਨ ਜਿਊਣ ਲੱਗ ਪਏ ਹਨ ਅਤੇ ਉਨ੍ਹਾਂ ਦੇ ਮਾਤਾ-ਪਿਤਾ ਵੀ ਬਹੁਤ ਖੁਸ਼ ਹਨ। ਇਸ ਮੌਕੇ ਉਨ੍ਹਾਂ ਦੀ ਪੁਲਿਸ ਪਾਰਟੀ ਦੇ ਕਰਮਚਾਰੀ ਵੀ ਸ਼ਾਮਲ ਸਨ।