ਪਿੰਡ ਮੰਨਣਹਾਣਾ ਵਿਖੇ ਨਾਭ ਕੰਵਲ ਰਾਜਾ ਸਾਹਿਬ ਜੀ ਦੀ ਯਾਦ ਵਿੱਚ ਧਾਰਮਿਕ ਸਮਾਗਮ ਸ਼ਰਧਾਪੂਰਵਕ ਕਰਵਾਇਆ ।

ਹੁਸ਼ਿਆਰਪੁਰ, 20 ਸਤੰਬਰ ਪਿੰਡ ਮੰਨਣਹਾਣਾ ਵਿਖੇ ਗੁਰਦੁਆਰਾ ਨਾਭ ਕੰਵਲ ਰਾਜਾ ਸਾਹਿਬ ਜੀ ਦੇ ਅਸਥਾਨ ਜੱਦੀ ਪਿੰਡ ਮੰਨਣਹਾਨਾ ਵਿਖੇ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆ ਅਤੇ ਇਲਾਕੇ ਦੇ ਸਹਿਯੋਗ ਨਾਲ ਨਾਭ ਕੰਵਲ ਰਾਜਾ ਸਾਹਿਬ ਜੀ 83 ਵੀ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ । ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ਪਾਏ ਗਏ ।ਉਪਰੰਤ ਦੀਵਾਨ ਹਾਲ ਵਿੱਚ ਸੰਤ ਹਰੀ ਦਰਬਾਰ ਸੰਗੀਤ ਵਿਦਿਆਲਾ ਅਟਾਰੀ, ਭਾਈ ਬਖਸ਼ੀਸ਼ ਸਿੰਘ ਰਾਣੀਬਲਾ ਢਾਡੀ ਜੱਥਾ, ਭਾਈ ਜਸਵੀਰ ਸਿੰਘ ਭੱਠਲ ਚੱਕਗੁਰੂ ਢਾਡੀ ਜੱਥਾ, ਸਮਰਾਏ ਵਾਲੀਆਂ ਬੀਬੀਆਂ ਦਾ ਢਾਡੀ ਜੱਥਾ, ਸਰਬਜੀਤ ਸਰਬ ਇੰਟਰਨੈਸ਼ਨਲ ਕਲਾਕਾਰ, ਪੰਮਾ ਡੂੰਮੇਵਾਲੀਆ ਇੰਟਰਨੈਸ਼ਨਲ ਕਲਾਕਾਰ ਆਦਿ ਨੇ ਗੁਰਬਾਣੀ ਗੁਰਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਪ੍ਰਧਾਨ ਮਹਿੰਦਰ ਸਿੰਘ, ਜੋਗਾ ਸਿੰਘ, ਪਰਮਜੀਤ ਸਿੰਘ, ਗੁਰਦਿਆਲ ਸਿੰਘ, ਜਸਵੀਰ ਸਿੰਘ, ਜਸਕਰਨ ਸਿੰਘ, ਕਮਲਜੀਤ ਸਿੰਘ, ਜਸਵੰਤ ਸਿੰਘ, ਬਲਜੀਤ ਸਿੰਘ ,ਬਰਿੰਦਰ ਸਿੰਘ, ਕੁਲਦੀਪ ਸਿੰਘ, ਬਲਕਾਰ ਸਿੰਘ ਸਿੰਘ ਆਦਿ ਹਾਜ਼ਰ ਸਨ।ਇਸ ਮੌਕੇ ਸਮਾਗਮ ਦੌਰਾਨ ਚਾਹ ਪੌਕੜੇ ਅਤੇ ਗੁਰੂ ਜੀ ਦੇ ਲੰਗਰ ਅਤੁੱਟ ਵਰਤਾਏ ਗਏ ।