ਪਟਿਆਲਾ:- ਅੱਜ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਵੱਲੋ ਵਿਸ਼ਵ ਜਲ ਦਿਵਸ ਮੋਕੇ ਵਿਸੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸਕੂਲ ਵਿਦਿਆਰਥੀਆ, ਅਧਿਆਪਿਕਾ, ਮਾਪਿਆ ਨੇ ਭਾਗ ਲਿਆ। ਸਮਾਗਮ ਦੇ ਮੁੱਖ ਮਹਿਮਾਨ ਡਾ ਹਰਨੇਕ ਸਿੰਘ ਢੋਟ ਸਹਾਇਕ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਸਨ ਪ੍ਰਧਾਨਗੀ ਪ੍ਰਿੰਸੀਪਲ ਸਤੀਸ਼ ਕੁਮਾਰ ਨੇ ਕੀਤੀ ਵਿਸੇਸ਼ ਮਹਿਮਾਨ ਉਘੇ ਸਮਾਜ ਸੇਵੀ ਉਪਕਾਰ ਸਿੰਘ ਨੇ ਕੀਤੀ।
ਪ੍ਰਗੋਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆ ਨੂੰ ਪਾਣੀ ਦੀ ਸੰਭਾਲ ਤੇ ਇਸ ਦੇ ਸਹੀ ਪ੍ਰਬੰਧ ਬਾਰੇ ਜਾਗਰੂਕ ਕਰਨਾ ਸੀ।ਇਸ ਮੋਕੇ ਮੁੱਖ ਮਹਿਮਾਨ ਢੋਟ ਨੇ ਵਿਦਿਆਰਥੀਆ ਤੇ ਸਟਾਫ ਨਾਲ ਵਿਸਥਾਰ ਨਾਲ ਚਰਚਾ ਕੀਤੀ। ਉਨਾ ਦੱਸਿਆ ਕਿਵੇ ਛੋਟੀਆ ਛੋਟੀਆ ਕੋਸ਼ਿਸਾਂ ਨਾਲ ਅਸੀਂ ਵੱਡੇ ਪੱਧਰ ਤੇ ਪਾਣੀ ਦੀ ਬਚਤ ਕਰ ਸਕਦੇ ਹਾਂ।
ਉਪਕਾਰ ਸਿੰਘ ਨੇ ਵਿਦਿਆਰਥੀਆ ਨੂੰ ਦੂਸ਼ਿਤ ਪਾਣੀ ਤੋ ਉਤਪੰਨ ਹੋਣ ਵਾਲੀਆ ਬਿਮਾਰੀਆ ਤੇ ਸਾਫ ਪਾਣੀ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਉਨ੍ਹਾ ਨੇ ਸਿਹਤਮੰਦ ਜੀਵਨ ਲਈ ਸਾਫ ਅਤੇ ਸੁਰੱਖਿਅਤ ਪਾਣੀ ਦੀ ਲੋੜ ਨਵੀ ਰੋਸ਼ਨ ਕੀਤਾ। ਪ੍ਰਿੰਸੀਪਲ ਸਤੀਸ਼ ਕੁਮਾਰ ਨੇ ਦੱਸਿਆ ਪਾਣੀ ਦੇ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਡਿਗ ਰਹੇ ਪੱਧਰ 'ਤੇ ਚਿੰਤਾ ਪ੍ਰਗਟਾਈ ਤੇ ਕਿਹਾ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਲਈ ਉਪਰਾਲੇ ਕਰਨੇ ਚਾਹੀਦੇ ਹਨ।
ਵਿਸ਼ਵ ਜਲ ਦਿਵਸ ਨੂੰ ਸਮਰਪਿਤ ਸਮਾਗਮ ਨਿਊ ਪਾਵਰ ਹਾਊਸ ਕਾਲੋਨੀ ਸਕੂਲ ਵਿੱਚ ਕਰਵਾਇਆ
