ਗੜ੍ਹਸ਼ੰਕਰ:- ਅੱਜ ਸਰਕਾਰੀ ਐਲੀਮੈਂਟਰੀ ਸਕੂਲ ਐਮਾਂ ਮੁਗਲਾਂ ਵਿੱਚ ਅਧਿਆਪਕ ਮਾਪੇ ਮਿਲਣੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ਮੌਕੇ ਪਿੰਡ ਦੇ ਸਰਪੰਚ ਰਾਜਿੰਦਰ ਕੁਮਾਰਅਤੇ ਉਹਨਾ ਦੇ ਨਾਲ ਪੰਚ ਸਹਿਬਾਨ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਅਧਿਆਪਕ ਸਹਿਬਾਨ  ਨੇ ਬਹੁਤ ਹੀ ਸੁਚੱਜੇ ਢੰਗ ਨਾਲ ਆਏ ਹੋਏ ਪੇਆਰੇਂਟਸ  ਨਾਲ ਬੱਚਿਆ ਦੀ ਪੜ੍ਹਾਈ ਦੇ ਸੰਬੰਧ ਵਿੱਚ ਕਾਰੁਗਜ਼ਾਰੀ ਵਾਰੇ ਸੰਖੇਪ ਵਿੱਚ ਵਿਚਾਰ ਚਰਚਾ ਕੀਤੀ । ਸਕੂਲ ਦੇ ਹੈਡ ਮਿਸਟ੍ਰੈਸ ਮੈਡਮ ਅਮਰਜੀਤ ਕੌਰ ਨੇ ਕਿਹਾ ਕਿ ਅੱਜ ਪੂਰੇ ਪੰਜਾਬ ਵਿਚ ਅਧਿਆਪਕ ਮਾਪੇ ਮਿਲਣੀ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ ,ਜਿਸ ਨਾਲ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਵਿਚ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਬੱਲ ਨਾਲ ਮਿਲੇਗਾ । ਇਸ ਮੌਕੇ ਪਿੰਡ ਦੇ ਸਰਪੰਚ ਰਾਜਿੰਦਰ ਕੁਮਾਰ ਜੀ ਨੇ ਕਿਹਾ ਅਧਿਆਪਕ  ਸਹਿਬਾਨ ਦਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਸਾਡੀ ਪੰਚਾਇਤ ਵਲੋਂ ਆਉਣ ਵਾਲੇ ਸਮੇਂ ਵਿੱਚ ਪਿੰਡ ਦੇ  ਸਕੂਲ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ।ਇਸ ਮੌਕੇ ਰਾਜਿੰਦਰ ਕੁਮਾਰ ਸਰਪੰਚ,ਸੁਖਦੇਵ ਰਾਮ ਪੰਚ, ਅਜੈ ਕੁਮਾਰ ਪੰਚ,ਕੁਲਵਿੰਦਰ ਰਾਮ ਪੰਚ , ਜਸਵੀਰ ਕੌਰ ਪੰਚ,ਪਰਮਜੀਤ ਸਿੰਘ ਕੁਲਵਿੰਦਰ ਕੌਰ ਚੇਅਰਪਰਸਨ, ਪੁਨੀਤ ਕੌਰ,ਮਿਡ ਡੇ ਮੀਲ ਵਰਕਰ  ਅਤੇ  ਹੋਰ ਪਤਵੰਤੇ ਹਾਜਰ ਸਨ