ਗੜ੍ਹਸ਼ੰਕਰ (ਹਰੀ ਕ੍ਰਿਸ਼ਨ ਗੰਗੜ):- ਪੰਜਾਬ ਸਰਕਾਰ ਦੇ ਸਾਰੇ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਲਈ ਪੈਨਸ਼ਨ ਸਬੰਧੀ ਆਧਾਰ-ਅਧਾਰਿਤ ਈ-ਕੇਵਾਈਸੀ ਕਰਵਾਉਣਾ ਲਾਜ਼ਮੀ ਹੈ। ਸਾਰੇ ਪੈਨਸ਼ਨਰਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਭਵਿੱਖ ਵਿੱਚ ਪੈਨਸ਼ਨ ਸਬੰਧੀ ਕਿਸੇ ਵੀ ਦਿੱਕਤ ਤੋਂ ਬਚਣ ਲਈ ਆਪਣੇ ਨੇੜਲੇ ਖਜ਼ਾਨਾ ਦਫ਼ਤਰ ਵਿੱਚ ਜਾ ਕੇ ਈ-ਕੇਵਾਈਸੀ ਜ਼ਰੂਰ ਕਰਵਾਉਣ। ਗੜ੍ਹਸ਼ੰਕਰ ਦੇ ਖਜ਼ਾਨਾ ਅਫ਼ਸਰ ਸ੍ਰੀ ਚਮਨ ਲਾਲ ਨੇ ਦੱਸਿਆ ਕਿ ਇਸ ਪ੍ਰਕਿਰਿਆ ਵਿੱਚ ਪੰਜ ਮਿੰਟ ਤੋਂ ਵੀ ਘੱਟ ਸਮਾਂ ਲੱਗਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪੈਨਸ਼ਨਰਾਂ ਦੀ ਈ-ਕੇਵਾਈਸੀ ਹਾਲੇ ਤੱਕ ਨਹੀਂ ਹੋਈ, ਉਹ ਕਿਸੇ ਵੀ ਕੰਮ ਵਾਲੇ ਦਿਨ ਖਜ਼ਾਨਾ ਦਫ਼ਤਰ ਆ ਕੇ ਇਹ ਪ੍ਰਕਿਰਿਆ ਪੂਰੀ ਕਰਵਾ ਸਕਦੇ ਹਨ।
ਪੰਜਾਬ ਸਰਕਾਰ ਦੇ ਸਾਰੇ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਲਈ ਈ-ਕੇਵਾਈਸੀ ਕਰਵਾਉਣਾ ਜ਼ਰੂਰੀ: ਚਮਨ ਲਾਲ
