ਜਲੰਧਰ:- ਪੰਜਾਬ ਅੰਦਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਕ੍ਰਾਂਤੀ ਦੇ ਵੱਧਦੇ ਕਦਮ 842 ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਇਹ ਆਮ ਆਦਮੀ ਕਲੀਨਿਕ ਜਿੱਥੇ ਹਰ ਲੋੜਵੰਤ ਸਹੂਲਤ ਨਾਲ ਲੈਸ ਹਨ, ਉਥੇ ਹੀ ਇਨ੍ਹਾਂ ਸਦਕਾ ਪੰਜਾਬ ਦੇ ਲੋਕਾਂ ਦੀਆਂ ਸਿਹਤ ਸਹੂਲਤਾਂ ਦਾ ਖਿਆਲ ਰੱਖਣ ਦਾ ਵੱਡਾ ਉਪਰਾਲਾ ਕੀਤਾ ਗਿਆ ਹੈ। ਸਿਹਤ ਕ੍ਰਾਂਤੀ ਦੇ ਵੱਧਦੇ ਕਦਮਾਂ ਦੇ ਚੱਲਦੇ ਪੰਜਾਬ ਦੇ ਕਰੋੜਾਂ ਲੋਕ ਹੁਣ ਤਕ ਇਨ੍ਹਾਂ ਮੁਹੱਲਾ ਕਲੀਨਿਕਾਂ ਵਿਚ ਇਲਾਜ ਕਰਵਾ ਚੁੱਕੇ ਹਨ। ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਸਿਹਤ ਸਹੂਲਤਾਂ ਦੇਣ ਦਾ ਉਪਰਾਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਮੁੱਖ ਉਦੇਸ਼ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨਾ ਹੈ।
ਸੂਬੇ ’ਚ ਕੁੱਲ 842 ਆਮ ਆਦਮੀ ਕਲੀਨਿਕਾਂ ’ਚੋਂ 312 ਸ਼ਹਿਰੀ ਖੇਤਰਾਂ ’ਚ ਅਤੇ 530 ਦਿਹਾਤੀ ਖੇਤਰਾਂ ’ਚ ਕਾਰਜਸ਼ੀਲ ਹਨ। ਇਨ੍ਹਾਂ ਕਲੀਨਿਕਾਂ ’ਚ ਮੁਫ਼ਤ ਇਲਾਜ ਤੋਂ ਇਲਾਵਾ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਹਰ ਕਲੀਨਿਕ ਆਈ. ਟੀ. ਬੁਨਿਆਦੀ ਢਾਂਚੇ ਨਾਲ ਲੈਸ ਹੈ।
ਸਰਕਾਰੀ ਹਸਪਤਾਲਾਂ ’ਤੇ ਬੋਝ ਘਟਿਆ
ਸੂਬੇ ’ਚ ਆਮ ਆਦਮੀ ਕਲੀਨਿਕ ਸ਼ੁਰੂ ਹੋਣ ਤੋਂ ਬਾਅਦ ਸਿਵਲ ਹਸਪਤਾਲਾਂ ’ਤੇ ਵੀ ਬੋਝ ਘੱਟ ਹੋਇਆ ਹੈ। ਇਹ ਕਲੀਨਿਕ ਵਿਸ਼ੇਸ਼ ਤੌਰ ’ਤੇ ਓ.ਪੀ.ਡੀ. ਸੇਵਾਵਾਂ ਦੀ ਲੋੜ ਵਾਲੇ ਮਰੀਜ਼ਾਂ ਲਈ ਵਰਦਾਨ ਸਾਬਿਤ ਹੋਏ ਹਨ, ਜੋ ਹੁਣ ਤੱਕ ਲੰਬੀ ਲਾਈਨ ਵਿਚ ਖੜ੍ਹੇ ਹੋਣ ਦੇ ਡਰ ਕਾਰਨ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਨਹੀਂ ਲੈ ਰਹੇ ਸਨ। ਉਨ੍ਹਾਂ ਲੋਕਾਂ ਦਾ ਭਰੋਸਾ ਨਿੱਜੀ ਹਸਪਤਾਲਾਂ ਦੀ ਬਜਾਏ ਆਮ ਆਦਮੀ ਕਲੀਨਿਕਾਂ ’ਤੇ ਵੱਧ ਰਿਹਾ ਹੈ। ਆਮ ਲੋਕਾਂ ਦਾ ਕਹਿਣਾ ਹੈ ਕਿ ਸਧਾਰਨ ਬੀਮਾਰੀਆਂ ਲਈ ਇੱਥੇ ਹਰ ਤਰ੍ਹਾਂ ਦੀਆਂ ਦਵਾਈਆਂ ਮਿਲ ਜਾਂਦੀਆਂ ਹਨ ਅਤੇ ਕਲੀਨਿਕਾਂ ’ਚ ਡਾਕਟਰ ਵੀ ਬਹੁਤ ਵਧੀਆ ਹਨ। ਆਮ ਲੋਕਾਂ ਨੂੰ ਮਾਨ ਸਰਕਾਰ ਨੇ ਮੁਹੱਲਾ ਕਲੀਨਿਕਾਂ ਦੇ ਰੂਪ ਵਿਚ ਵੱਡੀ ਸਹੂਲਤ ਦਿੱਤੀ ਹੈ ਕਿਉਂਕਿ ਗਰੀਬ ਲੋਕ ਮਹਿੰਗੇ ਹਸਪਤਾਲਾਂ ’ਚ ਆਪਣਾ ਇਲਾਜ ਨਹੀਂ ਕਰਵਾ ਸਕਦੇ। ਇਨ੍ਹਾਂ ਕਲੀਨਿਕਾਂ ’ਚ ਸਰਦੀ, ਜ਼ੁਕਾਮ, ਬੁਖਾਰ, ਬੀ. ਪੀ., ਸ਼ੂਗਰ, ਸਕਿੱਨ ਨਾਲ ਸਬੰਧਿਤ ਅਤੇ ਹੋਰ ਬੀਮਾਰੀਆਂ ਦੇ ਬਹੁਤ ਜ਼ਿਆਦਾ ਮਰੀਜ਼ ਆਉਂਦੇ ਹਨ। ਇਨ੍ਹਾਂ ਸਹੂਲਤਾਂ ਕਾਰਨ ਲੋਕਾਂ ਵਲੋਂ ਪੰਜਾਬ ਸਰਕਾ ਦਾ ਧੰਨਵਾਦ ਕੀਤਾ ਜਾ ਰਿਹਾ ਹੈ।
You May Also Like
कैंसर उपचार में इलेक्ट्रो होम्योपैथी की भूमिका पर डॉ. अजय हार्डिया से विशेष संवाद
ਬੀ.ਡੀ.ਸੀ ਵਲੋਂ ਕੌਮੀ ਖੂਨਦਾਨ ਦਿਵਸ ਮੌਕੇ ਖੂਨ ਦੇ ਗਰੁੱਪ ਤੇ ਐਚ.ਬੀ ਜਾਂਚ ਦਾ ਮੁਫਤ ਕੈਂਪ ਲੱਗੇਗਾ।
ਵਿਦਿਆਰਥੀਆਂ ਨੂੰ ਫਾਇਰ ਸੇਫਟੀ, ਸਿਲੰਡਰਾਂ, ਗੈਸਾਂ, ਬਿਜਲੀ, ਪੈਟਰੋਲੀਅਮ ਪਦਾਰਥਾਂ ਦੀ ਠੀਕ ਵਰਤੋਂ ਬਾਰੇ ਟ੍ਰੇਨਿੰਗ ਦਿੱਤੀ