ਗੜ੍ਹਸ਼ੰਕਰ:- ਬੀਤ ਖੇਤਰ ਵਿੱਚ ਜਿਲ੍ਹਾਂ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਬੀਤ ਖੇਤਰ ਵਿੱਚ ਲੋਕਾਂ ਦੁਆਰਾ ਰੱਜ ਕੇ ਪ੍ਰਚਾਰ ਕੀਤਾ ਗਿਆ। ਪਾਰਟੀ ਦੇ ਵਰਕਰਾਂ ਦੇ ਨਾਲ-ਨਾਲ ਆਮ ਲੋਕਾਂ ਦੀ ਭਾਰੀ ਭੂਮਿਕਾ ਨੇ ਚੋਣ ਮਾਹੌਲ ਵਿੱਚ ਨਵੀਂ ਤਾਜਗੀ ਭਰ ਦਿੱਤੀ। ਪਿੰਡਾਂ, ਸ਼ਹਿਰਾਂ ਅਤੇ ਵਾਰਡ ਪੱਧਰ ’ਤੇ ਲੋਕ ਘਰ-ਘਰ ਜਾ ਕੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰਦੇ ਨਜ਼ਰ ਆਏ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ’ਤੇ ਆਪਣੇ ਭਰੋਸੇ ਨੂੰ ਹੋਰ ਮਜ਼ਬੂਤ ਕੀਤਾ।
ਇਸ ਮੌਕੇ ਹਲਕਾ ਗੜ੍ਹਸ਼ੰਕਰ ਤੋਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਇਸ ਚੋਣਾਂ ਪ੍ਰਚਾਰ ਦੌਰਾਨ ਪਾਰਟੀ ਦੀਆਂ ਟੀਮਾਂ ਨੇ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ, ਵਿਕਾਸ ਕਾਰਜਾਂ ਅਤੇ ਸਾਫ-ਸੁਥਰੇ ਤਰੀਕੇ ਨਾਲ ਚੋਣਾਂ ਲੜਨ ਦੀ ਬਾਰੇ ਜਾਣਕਾਰੀ ਦਿੱਤੀ। ਲੋਕਾਂ ਨੇ ਆਪ ਨੇਤ੍ਰਿਤਵ ਦੀ ਇਮਾਨਦਾਰੀ, ਜਨਸੇਵਾ ਭਾਵਨਾ ਅਤੇ ਵਿਕਾਸ ਲਈ ਕੀਤੇ ਕੰਮਾਂ ਦੀ ਖੁੱਲ੍ਹ ਕੇ ਸਰਾਹਨਾ ਕੀਤੀ। ਵਰਕਰਾਂ ਨੇ ਵੀ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਚੋਣ ਪ੍ਰਚਾਰ ਨੂੰ ਮਜ਼ਬੂਤ ਬਣਾਇਆ।
ਡਿਪਟੀ ਸਪੀਕਰ ਰੋੜੀ ਨੇ ਬੀਤ ਖੇਤਰ ਦੇ ਰਹਿਣ ਵਾਲਿਆਂ ਨੇ ਕਿਹਾ ਕਿ ਉਹ ਜਿਲ੍ਹਾਂ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਦੇਣ ਲਈ ਪੂਰੀ ਤਰ੍ਹਾਂ ਤਿਆਰ ਹਨ, ਕਿਉਂਕਿ ਉਨ੍ਹਾਂ ਨੂੰ ਯਕੀਨ ਹੈ ਕਿ ਪਾਰਟੀ ਹੀ ਖੇਤਰ ਨੂੰ ਅਸਲ ਵਿਕਾਸ ਦੇ ਰਾਹ ’ਤੇ ਲੈ ਕੇ ਜਾ ਸਕਦੀ ਹੈ। ਪਾਰਟੀ ਨੇਤਾਵਾਂ ਨੇ ਵੀ ਲੋਕਾਂ ਦੇ ਇਸ ਪਿਆਰ ਅਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਹ ਭਰੋਸਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ।
ਉਨ੍ਹਾਂ ਕਿਹਾ ਲੋਕਾਂ ਦੇ ਵੱਡੇ ਰੁਝਾਨ ਅਤੇ ਭਾਰੀ ਸਹਿਯੋਗ ਨੂੰ ਦੇਖਦੇ ਹੋਏ ਇਹ ਸਪੱਸ਼ਟ ਹੈ ਕਿ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਬੀਤ ਖੇਤਰ ਤੋਂ ਮਜ਼ਬੂਤ ਅਤੇ ਮਹੱਤਵਪੂਰਨ ਸਮਰਥਨ ਮਿਲ ਰਿਹਾ ਹੈ।
ਜਿਲ੍ਹਾਂ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਬੀਤ ਖੇਤਰ ਤੋਂ ਮਿਲ ਰਿਹਾ ਪੂਰਨ ਤੌਰ ਤੇ ਸਮਰਥਨ ਡਿਪਟੀ ਸਪੀਕਰ
