ਸੰਗਰੂਰ, 22 ਨਵੰਬਰ:- ਆਮ ਆਦਮੀ ਪਾਰਟੀ ਜ਼ਿਲ੍ਹਾ ਸੰਗਰੂਰ ਵੱਲੋਂ ਭਲਕੇ 23 ਨਵੰਬਰ 2026 ਨੂੰ ਮੋਗਾ ਵਿਖੇ ਹੋਣ ਵਾਲੀ ਖੁਸ਼ਹਾਲ ਪੰਜਾਬ ਰੈਲੀ ਦੇ ਸਬੰਧ ਵਿੱਚ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ। ਇਹ ਪ੍ਰੈਸ ਕਾਨਫਰੰਸ ਦੁਪਹਿਰ 1 ਵਜੇ ਜ਼ਿਲ੍ਹਾ ਦਫ਼ਤਰ ਸੰਗਰੂਰ, ਹੋਟਲ ਕਲਾਸਿਕ ਦੇ ਨੇੜੇ ਵਿਖੇ ਹੋਵੇਗੀ। ਇਸ ਮੌਕੇ ਪਾਰਟੀ ਦੇ ਐਮਐਲਏ ਸਾਹਿਬਾਨ ਅਤੇ ਪ੍ਰਮੁੱਖ ਆਗੂ ਪਹੁੰਚਣਗੇ। ਸਮੂਹ ਇਲੈਕਟ੍ਰੋਨਿਕ ਅਤੇ ਪ੍ਰਿੰਟ ਮੀਡੀਆ ਦੇ ਸਾਥੀਆਂ ਨੂੰ ਸਮੇਂ ਸਿਰ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ।
ਇਹ ਜਾਣਕਾਰੀ ਜ਼ਿਲ੍ਹਾ ਪ੍ਰਧਾਨ ਸ੍ਰੀ ਸ਼ਾਮ ਸਿੰਗਲਾ ਵੱਲੋਂ ਦਿੱਤੀ ਗਈ।
