ਗੜ੍ਹਸ਼ੰਕਰ- ਤਰਨਤਾਰਨ ਚੋਣਾਂ ਸਬੰਧੀ ਗੱਲਬਾਤ ਦੌਰਾਨ ਆਮ ਆਦਮੀ ਪਾਰਟੀ ਦੇ ਵਰਿਸ਼ਠ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ, ਵਿਧਾਇਕ ਸ਼੍ਰੀ ਬ੍ਰਹਮ ਸ਼ੰਕਰ ਜਿਮਪਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦਿਆਂ ਤੇ ਅਧਾਰਿਤ ਚੋਣ ਲੜ ਰਹੀ ਹੈ ਅਤੇ ਤਰਨਤਾਰਨ ਵਿੱਚ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਰ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜੇ ਦੇ ਰੂਪ ਵਿੱਚ ਪੂਰੀ ਰਕਮ ਰਿਲੀਜ਼ ਕੀਤੀ ਗਈ ਹੈ, ਜਿਸ ਨਾਲ ਕਿਸਾਨ ਭਰਾਵਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਦੇ ਬਿਜਲੀ ਬਿੱਲਾਂ ਨੂੰ ਮੁਆਫ ਕਰਕੇ ਕਿਸਾਨੀ ਅਰਥਵਿਵਸਥਾ ਨੂੰ ਮਜ਼ਬੂਤ ਬਣਾਉਣ ਦੀ ਕੋਸ਼ਿਸ਼ ਕੀਤੀ ਹੈ।
ਸ਼੍ਰੀ ਜਿਮਪਾ ਨੇ ਅੱਗੇ ਕਿਹਾ ਕਿ ਸਿਹਤ ਖੇਤਰ ਵਿੱਚ ਇਨਕਲਾਬੀ ਕਦਮ ਚੁੱਕਦਿਆਂ ਆਮ ਆਦਮੀ ਪਾਰਟੀ ਨੇ ਪੰਜਾਬ ਭਰ ਦੇ ਲੋਕਾਂ ਨੂੰ ਬੁਨਿਆਦੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁਹੱਲਾ ਕਲੀਨਿਕ ਅਤੇ ਆਮ ਆਦਮੀ ਕਲੀਨਿਕ ਖੋਲ੍ਹੇ ਹਨ, ਜਿਨ੍ਹਾਂ ਰਾਹੀਂ ਹਜ਼ਾਰਾਂ ਮਰੀਜ਼ਾਂ ਨੂੰ ਮੁਫ਼ਤ ਇਲਾਜ ਅਤੇ ਦਵਾਈਆਂ ਦਾ ਲਾਭ ਮਿਲ ਰਿਹਾ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਜਨਤਾ ਸਰਕਾਰ ਦੇ ਕੰਮ ਕਾਜ ਤੋਂ ਸੰਤੁਸ਼ਟ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਫਿਰ ਇਕ ਵਾਰ ਮਜ਼ਬੂਤ ਭਰੋਸੇ ਨਾਲ ਸਮਰਥਨ ਦੇਵੇਗੀ।ਉਨ੍ਹਾ ਦੇ ਨਾਲ ਕੁਲਵਿੰਦਰ ਸਿੰਘ ਹੁੰਦਲ ਜਿਲਾ ਪ੍ਧਾਨ ਮੀਡੀਆ ਹੁਸ਼ਿਆਰਪੁਰ ਅਤੇ ਟੀਮ।
ਤਰਨਤਾਰਨ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ ਬ੍ਰਹਮ ਸ਼ੰਕਰ ਜਿੰਪਾ
