ਹੁਸ਼ਿਆਰਪੁਰ- ਤਰਨਤਾਰਨ ਚੋਣਾਂ ਸਬੰਧੀ ਗੱਲਬਾਤ ਦੌਰਾਨ ਆਮ ਆਦਮੀ ਪਾਰਟੀ ਦੇ ਵਰਿਸ਼ਠ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ, ਵਿਧਾਇਕ ਬ੍ਰਮਹ ਸ਼ੰਕਰ ਜਿੰਪਾਂ ਨੇ ਕਹਿਆ ਕਿ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦਿਆਂ ਤੇ ਅਧਾਰਿਤ ਚੋਣ ਲੜ ਰਹੀ ਹੈ ਅਤੇ ਤਰਨਤਾਰਨ ਵਿੱਚ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਰ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜੇ ਦੇ ਰੂਪ ਵਿੱਚ ਪੂਰੀ ਰਕਮ ਰਿਲੀਜ਼ ਕੀਤੀ ਗਈ ਹੈ, ਜਿਸ ਨਾਲ ਕਿਸਾਨ ਭਰਾਵਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਸਰਕਾਰ ਨੇ ਕਿਸਾਨਾਂ ਦੇ ਬਿਜਲੀ ਬਿੱਲਾਂ ਨੂੰ ਮੁਆਫ ਕਰਕੇ ਕਿਸਾਨੀ ਅਰਥਵਿਵਸਥਾ ਨੂੰ ਮਜ਼ਬੂਤ ਬਣਾਉਣ ਦੀ ਕੋਸ਼ਿਸ਼ ਕੀਤੀ ਹੈ।
 ਜਿੰਪਾਂ ਨੇ ਅੱਗੇ ਕਿਹਾ ਕਿ ਸਿਹਤ ਖੇਤਰ ਵਿੱਚ ਇਨਕਲਾਬੀ ਕਦਮ ਚੁੱਕਦਿਆਂ ਆਮ ਆਦਮੀ ਪਾਰਟੀ ਨੇ ਪੰਜਾਬ ਭਰ ਦੇ ਲੋਕਾਂ ਨੂੰ ਬੁਨਿਆਦੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁਹੱਲਾ ਕਲੀਨਿਕ ਅਤੇ ਆਮ ਆਦਮੀ ਕਲੀਨਿਕ ਖੋਲ੍ਹੇ ਹਨ, ਜਿਨ੍ਹਾਂ ਰਾਹੀਂ ਹਜ਼ਾਰਾਂ ਮਰੀਜ਼ਾਂ ਨੂੰ ਮੁਫ਼ਤ ਇਲਾਜ ਅਤੇ ਦਵਾਈਆਂ ਦਾ ਲਾਭ ਮਿਲ ਰਿਹਾ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਜਨਤਾ ਸਰਕਾਰ ਦੇ ਕੰਮ ਕਾਜ ਤੋਂ ਸੰਤੁਸ਼ਟ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਫਿਰ ਇਕ ਵਾਰ ਮਜ਼ਬੂਤ ਭਰੋਸੇ ਨਾਲ ਸਮਰਥਨ ਦੇਵੇਗੀ।