ਅੰਬਾਲਾ, 8 ਜੁਲਾਈ:- ਜ਼ਿਲ੍ਹਾ ਐਸਪੀ ਅਜੀਤ ਸਿੰਘ ਸ਼ੇਖਾਵਤ ਦੀ ਯੋਗ ਅਗਵਾਈ ਹੇਠ ਕਾਰਵਾਈ ਕਰਦਿਆਂ ਸੀਆਈਏ ਨਰਾਇਣਗੜ੍ਹ ਟੀਮ ਨੇ ਆਪਣੀ ਮੁਸਤੈਦੀ ਨਾਲ ਇੱਕ ਦੋਸ਼ੀ ਨੂੰ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਵੱਡੀ ਮਾਤਰਾ ਵਿੱਚ ਦੇ ਗੈਰ-ਕਾਨੂੰਨੀ ਦੇਸੀ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਟੀਮ ਨੂੰ​ਖ਼ੁਫ਼ੀਆ ਨੈੱਟਵਰਕ ਤੋਂ ਜਾਣਕਾਰੀ ਮਿਲੀ ਸੀ ਕਿ ਇੱਕ ਨੌਜਵਾਨ ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਹਥਿਆਰਾਂ ਨਾਲ ਇੱਕ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਹੈ। ਸੂਚਨਾ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਟੀਮ ਨੇ ਮੁਲਾਣਾ ਥਾਣੇ ਤਹਿਤ ਪੈਂਦੇ ਪਿੰਡ ਬੁਡੀਓ ਨੇੜੇ ਘੇਰਾ-ਬੰਦੀ ਕਰਕੇ ਸ਼ੱਕੀ ਕਾਰ ਨੂੰ ਜ਼ਬਤ ਕਰ ਲਿਆ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਸ਼ਰਨਜੀਤ ਸਿੰਘ ਉਰਫ਼ ਸੰਨ੍ਹੀ (ਨਿਵਾਸੀ ਪਿੰਡ ਤੰਦਵਾਲੀ (ਬਰਾੜਾ) ਵਜੋਂ ਹੋਈ ਹੈ। ਪੁਲੀਸ ਨੇ ਅਪਰਾਧ ਵਿੱਚ ਵਰਤੀ ਗਈ ਕਾਰ ਵੀ ਬਰਾਮਦ ਕੀਤੀ ਹੈ।  
ਮੁਲਾਣਾ ਥਾਣੇ ਵਿਚ ਅਸਲਾ ਐਕਟ ਦੀਆਂ ਸਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਸ਼ਰਨਜੀਤ ਸਿੰਘ ਉਰਫ਼ ਸੰਨ੍ਹੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ੋ ਦਿਨ ਦੇ ਪੁਲੀਸ ਰਿਮਾਂਡ ਤੇ ਲਿਆ ਹੈ। ਰਿਮਾਂਡ ਦੌਰਾਨ ਪੁਲੀਸ ਦੋਸ਼ੀ ਦੇ ਠਿਕਾਣਿਆਂ ਦੀ ਜਾਂਚ ਕਰੇਗੀ ਅਤੇ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਅਪਰਾਧੀਆਂ ਦੀ ਪਛਾਣ ਕਰੇਗੀ।