ਜਲੰਧਰ: ਜਲੰਧਰ ਵਿਚ 13 ਸਾਲਾ ਮਾਸੂਮ ਕੁੜੀ ਕਤਲ ਮਾਮਲੇ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਅੱਜ ਰਿਮਾਂਡ ਖ਼ਤਮ ਹੋਣ ਮਗਰੋਂ ਇਕ ਵਾਰ ਫਿਰ ਤੋਂ ਮੁਲਜ਼ਮ ਨੂੰ ਕੋਰਟ ‘ਚ ਪੇਸ਼ ਕੀਤਾ ਗਿਆ ਸੀ ਤੇ ਕੋਰਟ ਨੇ ਮੁਜ਼ਲਮ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ।
 ਬੀਤੇ ਦਿਨੀਂ ਦੋਸ਼ੀ ਦਾ ਪੁਲਿਸ ਨੇ ਕੋਰਟ ਤੋਂ 4 ਦਿਨ ਦਾ ਰਿਮਾਂਡ ਮੰਗਿਆ ਸੀ ਤੇ ਇਕ ਦਿਨ ਦਾ ਰਿਮਾਂਡ ਹਾਸਲ ਹੋਇਆ ਸੀ। ਪੁਲਿਸ ਨੂੰ ਕਈ ਅਹਿਮ ਸਬੂਤ ਮਿਲੇ ਹਨ ਤੇ ਇਸੇ ਨੂੰ ਲੈ ਕੇ ਪੁਲਿਸ ਅਗਲੀ ਕਾਰਵਾਈ ਕਰ ਰਹੀ ਹੈ। ਮੁਲਜ਼ਮ ਨੇ ਬੇਰਹਿਮੀ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ ਸੀ।