ਚੰਡੀਗੜ੍ਹ, 24 ਨਵੰਬਰ (ਪੈਗਾਮ-ਏ-ਜਗਤ):- ਗੋਆ ਵਿੱਚ ਆਯੋਜਿਤ 57ਵੇਂ ਇੰਟਰਨੈਸ਼ਨਲ ਫਿਲਮ ਫੈਸਟੀਵਲ ਦੇ ਤਹਿਤ ਵੇਵਜ਼ ਫਿਲਮ ਬਾਜ਼ਾਰ ਵਿੱਚ ਸਥਾਪਿਤ ਹਰਿਆਣਾ ਸਟੇਟ ਪੈਵੇਲੀਅਨ ਵਿੱਚ ਚੌਥੇ ਦਿਨ ਵੀ ਫਿਲਮ ਜਗਤ ਦੀਆਂ ਨਾਮਵਰ ਹਸਤੀਆਂ ਦੇ ਪਹੁੰਚਣ ਦਾ ਸਿਲਸਿਲਾ ਜਾਰੀ ਰਿਹਾ। ਮੰਗਲਵਾਰ ਨੂੰ ਅਦਾਕਾਰ ਪੰਕਜ ਝਾਅ ਨੇ ਹਰਿਆਣਾ ਪੈਵੇਲੀਅਨ ਦਾ ਦੌਰਾ ਕੀਤਾ ਅਤੇ ਸੂਬੇ ਦੀ ਫਿਲਮ ਨੀਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਹਰਿਆਣਾ ਵਿੱਚ ਫਿਲਮ ਨਿਰਮਾਣ ਦੀਆਂ ਸੰਭਾਵਨਾਵਾਂ ਅਤੇ ਸੂਬਾ ਸਰਕਾਰ ਵੱਲੋਂ ਫਿਲਮ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਦਿਲਚਸਪੀ ਦਿਖਾਈ।

ਫਿਲਮ ਖੇਤਰ ਨਾਲ ਜੁੜੇ ਆਗੰਤੁਕਾਂ ਨੇ ਸੂਬੇ ਵਿੱਚ ਫਿਲਮ ਨਿਰਮਾਣ ਲਈ ਉਪਲਬਧ ਮੌਕਿਆਂ, ਸ਼ੂਟਿੰਗ ਸਥਾਨਾਂ ਅਤੇ ਫਿਲਮ ਨਿਰਮਾਤਾਵਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

ਹਰਿਆਣਾ ਪੈਵੇਲੀਅਨ ਰਾਹੀਂ ਸੂਬਾ ਸਰਕਾਰ ਵੱਲੋਂ ਹਰਿਆਣਾ ਦੀ ਅਮੀਰ ਸੱਭਿਆਚਾਰਕ ਵਿਰਾਸਤ, ਵੱਖ-ਵੱਖ ਸ਼ੂਟਿੰਗ ਸਥਾਨਾਂ ਅਤੇ ਫਿਲਮ ਨੀਤੀ ਤਹਿਤ ਫਿਲਮ ਨਿਰਮਾਣ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਫਿਲਮ ਨਿਰਮਾਤਾਵਾਂ ਅਤੇ ਕਲਾਕਾਰਾਂ ਨੂੰ ਹਰਿਆਣਾ ਵਿੱਚ ਸ਼ੂਟਿੰਗ ਦੀਆਂ ਸੰਭਾਵਨਾਵਾਂ ਅਤੇ ਮਨਜ਼ੂਰੀ ਪ੍ਰਕਿਰਿਆ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।

ਹਰਿਆਣਾ ਸਰਕਾਰ ਦਾ ਉਦੇਸ਼ ਸੂਬੇ ਨੂੰ ਫਿਲਮ ਨਿਰਮਾਣ ਦੇ ਇੱਕ ਆਕਰਸ਼ਕ ਕੇਂਦਰ ਵਜੋਂ ਸਥਾਪਿਤ ਕਰਨਾ ਅਤੇ ਫਿਲਮ ਉਦਯੋਗ ਨਾਲ ਜੁੜੇ ਕਲਾਕਾਰਾਂ, ਨਿਰਮਾਤਾਵਾਂ ਅਤੇ ਤਕਨੀਕੀ ਮਾਹਿਰਾਂ ਲਈ ਨਵੇਂ ਮੌਕੇ ਪੈਦਾ ਕਰਨਾ ਹੈ।