ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਜਨਵਰੀ, 2025:- ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਮੈਸਰਜ ਜੀ ਐਨ ਕੇ ਓਵਰਸੀਜ਼ ਐਜੂਕੇਸ਼ਨ ਕੰਸਲਟੈਂਸੀ ਪ੍ਰਾਇ: ਲਿਮਿ: ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਮੈਸਰਜ ਜੀ ਐਨ ਕੇ ਓਵਰਸੀਜ਼ ਐਜੂਕੇਸ਼ਨ ਕੰਸਲਟੈਂਸੀ ਪ੍ਰਾਇ: ਲਿਮਿ: ਐਸ.ਸੀ.ਓ. ਇੰਨ ਏ ਕੇ ਐਸ ਕਲੋਨੀ, ਸਾਹਮਣੇ ਕੈਨੇਰਾ ਬੈਂਕ, ਪਟਿਆਲਾ ਰੋਡ ਜ਼ੀਰਕਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਗੁਰਪ੍ਰੀਤ ਸਿੰਘ (ਡਾਇਰੈਕਟਰ) ਪੁੱਤਰ ਸ੍ਰੀ ਅਮਰੀਕ ਸਿੰਘ ਅਤੇ ਮਿਸ ਆਤਮਪ੍ਰੀਤ ਕੌਰ (ਡਾਇਰੈਕਟਰ) ਪੁੱਤਰੀ ਸ੍ਰੀ ਅਮਰੀਕ ਸਿੰਘ ਦੋਨੋਂ ਮਕਾਨ ਨੰ: 5, ਸੀਲ ਰੋਡ, ਪੀਰ ਕਾਲੋਨੀ, ਬਹਾਦੁਰਗੜ੍ਹ, ਜ਼ਿਲ੍ਹਾ ਪਟਿਆਲਾ ਹੁਣ ਮਕਾਨ 95, ਸਿਗਮਾ ਸਿਟੀ, ਜ਼ੀਰਕਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 259/ਆਈ.ਸੀ. ਮਿਤੀ 22.01.2019 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 21.01.2024 ਨੂੰ ਖਤਮ ਹੋ ਚੁੱਕੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ, ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਕਰਕੇ ਅਤੇ ਫਰਮ ਵੱਲੋਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ/ਸੈਮੀਨਾਰ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ ਅਤੇ ਨੋਟਿਸ ਦਾ ਜਵਾਬ/ਸਪਸ਼ਟੀਕਰਨ ਨਾ ਦੇਣ ਕਰਕੇ ਅਤੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾਂ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਮੈਸਰਜ ਜੀ ਐਨ ਕੇ ਓਵਰਸ਼ੀਜ਼ ਐਜੂਕੇਸ਼ਨ ਕੰਸਲਟੈਂਸੀ ਪ੍ਰਾਇ: ਲਿਮਿ: ਨੂੰ ਜਾਰੀ ਲਾਇਸੰਸ ਨੰਬਰ 259/ਆਈ.ਸੀ. ਮਿਤੀ 22.01.2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸ ਦੀ ਭਰਪਾਈ ਕਰਨ ਲਈ ਵੀ ਜ਼ਿੰਮੇਵਾਰ ਹੋਣਗੇ।
You May Also Like
Two Accused Arrested with 74 Boxes of Ready-Made Firecrackers and Explosive Material for Illegally Possessing and Manufacturing Firecrackers Without Licence and Permit
Accused Arrested with 16 Grams of Heroin and Scooter Used in Crime
60 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਨੂੰ 10,000 ਪੈਨਸ਼ਨ ਦੇਣ ਦੀ ਕੀਤੀ ਮੰਗ