ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਜਨਵਰੀ 2025: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਮੈਸਰਜ਼ ਵਿਕਟਰ ਇੰਮੀਗ੍ਰੇਸ਼ਨ ਐਂਡ ਸਟੱਡੀ ਅਬ੍ਰੋਡ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਮੈਸਰਜ਼ ਵਿਕਟਰ ਇੰਮੀਗ੍ਰੇਸ਼ਲ ਐਂਡ ਸਟੱਡੀ ਅਬੋਰਡ ਫਰਮ ਐਸ.ਸੀ.ਓ. ਨੰ: 121, ਪਹਿਲੀ ਮੰਜਿਲ, ਫੇਜ-3-ਬੀ-2, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀਮਤੀ ਖਯਾਤੀ ਪੀ. ਘਈ (ਪ੍ਰੋਪਰਾਈਟਰ) ਪਤਨੀ ਪੁਸ਼ਪਕ ਘਈ ਵਾਸੀ ਫਲੈਟ ਨੰ:101, ਦਸਵੀਂ ਮੰਜਿਲ, ਹੋਮਲੈਂਡ ਹਾਈਟਜ਼, ਟਾਵਰ-5, ਸੈਕਟਰ-70, ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 269/ਆਈ.ਸੀ. ਮਿਤੀ 05-02-2019 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 04.02.2024 ਨੂੰ ਖਤਮ ਹੋ ਚੁੱਕੀ ਹੈ।
ਫਰਮ ਦੇ ਮਾਲਕ ਨੇ ਈਮੇਲ ਰਾਹੀਂ ਦਫਤਰ ਨੂੰ ਸੂਚਿਤ ਕੀਤਾ ਹੈ ਕਿ ਕੋਵਿਡ-19 ਦੇ ਕਾਰਨ ਉਹ ਵਿੱਤੀ ਤੰਗੀ ਕਾਰਨ, ਉਨ੍ਹਾਂ ਆਪਣਾ ਦਫਤਰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਉਨ੍ਹਾਂ ਵੱਲੋਂ ਕੰਸਲਟੈਂਸੀ ਦੇ ਲਾਇਸੰਸ ਨੰ:269/ਆਈ.ਸੀ. ਨੂੰ ਸਰੰਡਰ ਕਰਨ ਸਬੰਧੀ ਕੀਤੀ ਜਾਣ ਵਾਲੀ ਕਾਰਵਾਈ ਬਾਰੇ ਪੁਛਿਆ ਗਿਆ ਸੀ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਫਤਰੀ ਅਤੇ ਰਿਹਾਇਸ਼ੀ ਪਤੇ ਦਾ ਰਜਿਸਟਰਡ ਪੱਤਰ ਅਣਡਲੀਵਰ ਪ੍ਰਾਪਤ ਹੋਣ ਕਰਕੇ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਕਰਕੇ, ਲਾਇਸੰਸ ਦਾ ਨਵੀਨੀਕਰਨ ਨਾ ਕਰਵਾਉਣ ਕਰਕੇ ਅਤੇ ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ , ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ। ਇਸ ਲਈ ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਮੈਸਰਜ਼ ਵਿਕਟਰ ਇੰਮੀਗ੍ਰੇਸ਼ਨ ਐਂਡ ਸਟੱਡੀ ਅਬ੍ਰੋਡ ਫਰਮ ਨੂੰ ਜਾਰੀ ਲਾਇਸੰਸ ਨੰਬਰ 269/ਆਈ.ਸੀ. ਮਿਤੀ 05-02-2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸ ਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।
You May Also Like
Two Accused Arrested with 74 Boxes of Ready-Made Firecrackers and Explosive Material for Illegally Possessing and Manufacturing Firecrackers Without Licence and Permit
Accused Arrested with 16 Grams of Heroin and Scooter Used in Crime
60 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਨੂੰ 10,000 ਪੈਨਸ਼ਨ ਦੇਣ ਦੀ ਕੀਤੀ ਮੰਗ