ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਜਨਵਰੀ,2026: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਮਾਈ ਵੀਜ਼ਾ ਪੁਆਇੰਟ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਮਾਈ ਵੀਜ਼ਾ ਪੁਆਇੰਟ ਫਰਮ ਐਸ.ਸੀ. ਐਫ ਨੰ: 69, ਦੂਜੀ ਮੰਜ਼ਿਲ, ਫੇਜ਼-2, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਨਿਤਿਸ਼ ਵਿੱਜ ਪੁੱਤਰ ਰਾਕੇਸ਼ ਚੰਦਰ ਵਿੱਜ ਵਾਸੀ ਮਕਾਨ ਨੰ: ਐਚ.ਐਲ,62, ਫੇਜ਼-7, ਸੈਕਟਰ-61, ਮੋਹਾਲੀ, ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 410/ਆਈ.ਸੀ. ਮਿਤੀ 28.09.2020 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 27.09.2025 ਨੂੰ ਖ਼ਤਮ ਹੋ ਚੁੱਕੀ ਹੈ। ਲਾਇਸੰਸੀ ਦੀ ਦਰਖਾਸਤ ਮਿਤੀ 30.9.2021 ਦੇ ਸਨਮੁੱਖ ਸੀਨੀਅਰ ਕਪਤਾਨ ਪੁਲਿਸ ਦੀ ਰਿਪੋਰਟ ਦੇ ਅਧਾਰ ਤੇ ਫਰਮ ਦਾ ਨਾਮ ਮਾਈ ਵੀਜ਼ਾ ਪੁਆਇੰਟ ਤੋਂ ਤਬਦੀਲ ਕਰਕੇ ਯੂਅਰ ਵੀਜ਼ਾ ਪੁਆਇੰਟ ਮਿਤੀ 13.10 2021 ਰਾਹੀਂ ਕੀਤਾ ਗਿਆ ਸੀ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ, ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਐਡਵਾਈਜ਼ਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਲਾਇਸੰਸ ਰਿਨਿਊ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ, ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ।
ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਯੂਅਰ ਵੀਜ਼ਾ ਪੁਆਇੰਟ ਫਰਮ ਨੂੰ ਜਾਰੀ ਲਾਇਸੰਸ ਨੰਬਰ 410/ਆਈ.ਸੀ. ਮਿਤੀ 28.09.2020 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/
ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।
ਏਡੀਸੀ ਵੱਲੋਂ ਮਾਈ ਵੀਜ਼ਾ ਪੁਆਇੰਟ ਫਰਮ ਦਾ ਲਾਇਸੰਸ ਰੱਦ ਬਦਲਿਆ ਨਾਮ ਯੂਅਰ ਵੀਜ਼ਾ ਪੁਆਇੰਟ
