ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਦਸੰਬਰ:- ਵਧੀਕ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵੱਲੋਂ ਅੱਜ ਮਿਤੀ 19/12/2025 ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਬਣੇ ਈ.ਵੀ.ਐਮ/ਵੀਵੀਪੈਟ ਵੇਅਰਹਾਊਸ ਦੀ ਦੁਪਹਿਰ 12:30 ਵਜੇ Quarterly Inspection ਕੀਤੀ ਗਈ। ਨਿਰੀਖਣ ਦੌਰਾਨ ਉਨ੍ਹਾਂ ਵੱਲੋਂ ਬੀ.ਯੂ, ਸੀ.ਯੂ ਅਤੇ ਵੀਵੀਪੈਟ ਦੇ ਕਮਰੇ ਖੋਲਵਾ ਕੇ ਚੈਕਿੰਗ ਕੀਤੀ ਗਈ। ਇਹ ਚੈਕਿੰਗ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੀਆ ਦੀ ਹਾਜ਼ਰੀ ਵਿੱਚ ਕੀਤੀ ਗਈ।
ਇਸ ਮੌਕੇ ਗੀਤਿਕਾ ਸਿੰਘ, ਵਧੀਕ ਜ਼ਿਲ੍ਹਾ ਚੋਣ ਅਫ਼ਸਰ—ਕਮ—ਵਧੀਕ ਡਿਪਟੀ ਕਮਿਸ਼ਨਰ,ਐਸ.ਏ.ਐਸ.ਨਗਰ, ਸ੍ਰੀ ਸੰਜੇ ਕੁਮਾਰ, ਚੋਣ ਤਹਿਸੀਲਦਾਰ, ਸ੍ਰੀ ਮਨਜੀਤ ਸਿੰਘ, ਸੁਪਰਡੰਟ, ਮੁੱਖ ਚੋਣ ਦਫ਼ਤਰ, ਪੰਜਾਬ, ਸ੍ਰੀ ਗੁਰਬਖਸ਼ੀਸ ਸਿੰਘ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ, ਐਸ.ਏ.ਐਸ.ਨਗਰ  ਸ੍ਰੀ ਹਰਕੇਸ ਚੰਦ ਸ਼ਰਮਾ, ਕਾਂਗਰਸ ਪਾਰਟੀ, ਸ੍ਰੀ ਹਰਕਾਦਾਸ ਧਾਲੀਵਾਲ, ਬੀ.ਐਸ.ਪੀ, ਸ੍ਰੀ ਅਨਿਲ ਕੁਮਾਰ, ਬੀ.ਜੇ.ਪੀ, ਸ੍ਰੀ ਸੁਰਿੰਦਰ ਕੁਮਾਰ, ਚੋਣ ਕਾਨੂੰਗੋ, ਸ੍ਰੀ ਜਗਤਾਰ ਸਿੰਘ, ਜੂਨੀਅਰ ਸਹਾਇਕ, ਸ੍ਰੀਮਤੀ ਜਸਵਿੰਦਰ ਕੌਰ, ਕਲਰਕ ਅਤੇ ਸ੍ਰੀ ਰਾਜ ਕੁਮਾਰ ਹਾਜ਼ਰ ਸਨ।