ਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ):- ਭਾਰਤੀ ਜਨਤਾ ਪਾਰਟੀ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਜੀ ਨਾਲ ਮੁੱਖ ਮੰਤਰੀ ਨਿਵਾਸ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ।

ਇਸ ਮੁਲਾਕਾਤ ਦੌਰਾਨ ਨਵਾਂਸ਼ਹਿਰ, ਬਲਾਚੌਰ ਅਤੇ ਬੰਗਾ ਵਿਧਾਨ ਸਭਾ ਹਲਕਿਆਂ ਦੀ ਮੌਜੂਦਾ ਰਾਜਨੀਤਿਕ ਸਥਿਤੀ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਪੰਜਾਬ ਵਿੱਚ ਭਾਜਪਾ ਦੀ ਮਜ਼ਬੂਤੀ ਅਤੇ ਆਉਣ ਵਾਲੇ ਦਿਨਾਂ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜੀ ਦੇ ਬਲਾਚੌਰ, ਨਵਾਂਸ਼ਹਿਰ ਅਤੇ ਬੰਗਾ ਵਿਖੇ ਹੋਣ ਵਾਲੇ ਸੰਭਾਵਿਤ ਦੌਰਿਆਂ ਅਤੇ ਪਾਰਟੀ ਪ੍ਰੋਗਰਾਮਾਂ ਸਬੰਧੀ ਵੀ ਸਲਾਹ-ਮਸ਼ਵਰਾ ਕੀਤਾ ਗਿਆ। ਇਨ੍ਹਾਂ ਪ੍ਰੋਗਰਾਮਾਂ ਦੀ ਰੂਪ-ਰੇਖਾ, ਸਥਾਨਾਂ ਅਤੇ ਜਥੇਬੰਦਕ ਤਿਆਰੀਆਂ ਬਾਰੇ ਵਿਚਾਰ ਸਾਂਝੇ ਕੀਤੇ ਗਏ।

ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਜੀ ਦਾ ਸਮਾਂ ਦੇਣ ਅਤੇ ਪੰਜਾਬ ਦੇ ਰਾਜਨੀਤਿਕ ਤੇ ਜਥੇਬੰਦਕ ਮਾਮਲਿਆਂ ਵਿੱਚ ਦਿਲਚਸਪੀ ਲੈਣ ਲਈ ਧੰਨਵਾਦ ਕੀਤਾ।

ਇਸ ਮੌਕੇ ਸੀਨੀਅਰ ਭਾਜਪਾ ਆਗੂ ਸੰਜੀਵ ਚੌਧਰੀ ਪਿੰਟੂ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।