ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਕਾਂਗਰਸ ਪਾਰਟੀ ਵੱਲੋਂ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਸਾਬਕਾ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ ਨੂੰ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ 043 ਦਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਸਿਫ਼ਾਰਸ਼ ’ਤੇ ਕਾਂਗਰਸ ਕਮੇਟੀ ਵੱਲੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।

ਜ਼ਿਕਰਯੋਗ ਹੈ ਕਿ ਐਡਵੋਕੇਟ ਮਰਵਾਹਾ ਨੇ 1990 ਦੇ ਦਹਾਕੇ ਤੋਂ ਕਾਂਗਰਸ ਦੇ ਸਮਰਪਿਤ ਵਰਕਰ ਵਜੋਂ ਪਾਰਟੀ ਦੀਆਂ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਈਆਂ ਅਤੇ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦਿਆਂ ਪਾਰਟੀ ਨੇ ਇੱਕ ਵਾਰ ਫਿਰ ਉਨ੍ਹਾਂ ਨੂੰ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ।

ਇਸ ਸਬੰਧੀ ਐਡਵੋਕੇਟ ਮਰਵਾਹਾ ਨੇ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪਹਿਲਾਂ ਵਾਂਗ ਹੀ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ। ਪਾਰਟੀ ਦੀ ਮਜ਼ਬੂਤੀ ਲਈ ਸਾਰਿਆਂ ਨੂੰ ਨਾਲ ਲੈ ਕੇ ਬੂਥ ਪੱਧਰ ’ਤੇ ਕੰਮ ਕੀਤਾ ਜਾਵੇਗਾ।