ਡੇਰਾਬੱਸੀ (ਐਸ.ਏ.ਐਸ. ਨਗਰ), 10 ਮਾਰਚ: ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਹਲਕੇ ਅੰਦਰ ਪੰਜਾਬ ਮੰਡੀ ਬੋਰਡ ਅਧੀਨ ਆਉਂਦੀਆਂ ਸੜਕਾਂ ਦੀ ਮੁਰੰਮਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੰਗੀ ਗਈ। ਜਿਸ ਦੇ ਜਵਾਬ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਡੇਰਾਬੱਸੀ ਵਿੱਚ ਪੰਜਾਬ ਮੰਡੀ ਬੋਰਡ ਅਧੀਨ ਕੁੱਲ 350.14 ਕਿਲੋਮੀਟਰ ਸੜਕਾਂ ਵਿੱਚੋਂ ਮੌਜੂਦਾ 97.9 ਕਿਲੋਮੀਟਰ ਸੜ੍ਹਕਾਂ ਦੀ ਚੱਲ ਰਹੀ ਮੁਰੰਮਤ ਬਾਅਦ 186.2 ਕਿਲੋਮੀਟਰ ਹੋਰ ਸੜ੍ਹਕਾਂ ਦੀ ਮੁਰੰਮਤ ਸ਼ੁਰੂ ਹੋਵੇਗੀ।
ਖੇਤੀਬਾੜੀ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਇਨ੍ਹਾਂ ਵਿੱਚੋਂ 97.9 ਕਿਲੋਮੀਟਰ ਲੰਬਾਈ ਦੀਆਂ 39 ਸੜਕਾਂ ਦੀ ਮੁਰੰਮਤ ਇਸ ਵੇਲੇ 57. 94 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਈ ਜਾ ਰਹੀ ਹੈ।
ਇਸ ਤੋਂ ਇਲਾਵਾ 186.26 ਕਿਲੋਮੀਟਰ ਲੰਬਾਈ ਦੀਆਂ 94 ਸੜਕਾਂ ਨੂੰ 98.52 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ ਕਰਨ ਲਈ ਸਪੈਸ਼ਲ ਅਸਿਸਟੈਂਸ ਟੂ ਸਟੇਟਸ ਫਾਰ ਕੈਪੀਟਲ ਇੰਨਵੈਸਟਮੈਂਟ (ਪਾਰਟ-ਟੂ) ਤਹਿਤ ਸ਼ਾਮਲ ਕਰ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੀਆਂ 65.98 ਕਿਲੋਮੀਟਰ ਲੰਬਾਈ ਦੀਆਂ 59 ਸੜਕਾਂ ਇਸ ਵੇਲੇ ਠੀਕ ਹਾਲਤ ਵਿੱਚ ਹਨ।
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਇਸ ਮੌਕੇ ਕਿਹਾ ਕਿ ਹਲਕੇ ਦੀਆਂ ਸੜਕਾਂ ਦੀ ਹਾਲਤ ਸੁਧਾਰਨ ਅਤੇ ਲੋਕਾਂ ਨੂੰ ਵਧੀਆ ਆਵਾਜਾਈ ਸੁਵਿਧਾਵਾਂ ਪ੍ਰਦਾਨ ਕਰਨ ਲਈ ਉਹ ਲਗਾਤਾਰ ਸਰਕਾਰ ਦੇ ਧਿਆਨ ਵਿੱਚ ਇਹ ਮਾਮਲੇ ਲਿਆ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਦੇ ਵਿਕਾਸ ਲਈ ਯਤਨ ਜਾਰੀ ਰੱਖਣਗੇ। ਉਨ੍ਹਾਂ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਦਾ ਹਲਕੇ ਦੇ ਵਿਕਾਸ ਵਾਸਤੇ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਵੀ ਪ੍ਰਗਟਾਇਆ।
ਡੇਰਾਬੱਸੀ ਹਲਕੇ ਵਿੱਚ ਮੌਜੂਦਾ 979 ਕਿਲੋਮੀਟਰ ਸੜ੍ਹਕਾਂ ਦੀ ਚੱਲ ਰਹੀ ਮੁਰੰਮਤ ਬਾਅਦ 1862 ਕਿਲੋਮੀਟਰ ਹੋਰ ਸੜ੍ਹਕਾਂ ਦੀ ਮੁਰੰਮਤ ਸ਼ੁਰੂ ਹੋਵੇਗੀ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ
