ਹੁਸ਼ਿਆਰਪੁਰ- ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ, ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਜੀ ਅਜਨੋਹਾ ਦਾ ਜੱਦੀ ਪਿੰਡ ਅਜਨੋਹਾ ਇਹਨਾਂ ਮਹਾਂਪੁਰਖਾਂ ਦੇ ਇਲਾਕੇ ਵਿੱਚ ਸਿਰਮੌਰ ਸੰਸਥਾ ਗਰੀਬ ਦਾ ਮੂੰਹ, ਗੁਰੂ ਦੀ ਗੋਲਕ ਸੰਸਥਾ ਰਜਿ ਅਜਨੋਹਾ ਪਿਛਲੇ ਕਈ ਸਾਲਾਂ ਤੋਂ ਲੋਕ ਭਲਾਈ ਦੇ ਕਾਰਜ ਕਰ ਰਹੀ ਹੈ। ਸੰਸਥਾ ਵਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਅਪਾਰ ਮਿਹਰ ਸਦਕਾ ਇਲਾਕਾ ਨਿਵਾਸੀ ਅਤੇ ਐਨ ਆਰ ਆਈ ਸੰਗਤਾਂ ਦੇ ਸਹਿਯੋਗ ਨਾਲ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਮਹਾਰਾਜ ਜੀ ਵੱਲੋਂ ਵਰਸਾਏ ਬਾਬਾ ਯੱਖ ਜੀ ਦੇ ਜੱਦੀ ਪਿੰਡ ਨਰੂੜ ਵਿਖੇ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ ਚਲਾਈ ਜਾ ਰਹੀ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੰਸਥਾ ਮੁੱਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ ਨੇ ਦੱਸਿਆ ਕਿ ਗੁਰੂ ਨਾਨਕ ਡਿਸਪੈਂਸਰੀ ਅਤੇ ਲੈਬੋਰਟਰੀ ਪਿੰਡ ਨਰੂੜ ਦੇ ਸਹਿਯੋਗ ਨਾਲ "ਗਰੀਬ ਦਾ ਮੁੂੰਹ,ਗੁਰੂ ਦੀ ਗੋਲਕ" ਸੰਸਥਾ (ਰਜਿ.) ਅਜਨੋਹਾ ਵਲੋਂ ,NRI ਵੀਰਾਂ ਦੀ ਮਦਦ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਹੜ੍ਹ ਪੀੜਤ ਇਲਾਕੇ ਦੇ 50 ਪਿੰਡਾਂ ਵਿੱਚ ਸੰਸਥਾ ਵਲੋਂ ਫ੍ਰੀ ਮੈਡੀਕਲ ਕੈਂਪ ਲਗਾਉਣ ਤੋਂ ਬਾਅਦ ਡੇਰਾ ਬਾਬਾ ਨਾਨਕ ਗੁਰਦੁਆਰਾ ਸਾਹਿਬ ਵਿਖੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ ਗਿਆ।
ਗੁਰੂ ਸਾਹਿਬ ਜੀ ਮੇਹਰ ਕਰਨ ਸੰਸਥਾ ਵਲੋਂ ਹੜ੍ਹ ਪੀੜਤ ਇਲਾਕਿਆਂ ਵਿੱਚ ਵੱਧ ਤੋਂ ਵੱਧ ਕੈਂਪ ਲਗਾਏ ਜਾਣੇ ਹਨ। ਸੰਗਤਾਂ ਤਨ,ਮਨ,ਧਨ ਨਾਲ ਆਪਣਾ ਸਹਿਯੋਗ ਜ਼ਰੂਰ ਦੇਣ। ਜਿਹੜੀਆਂ ਸੰਗਤਾਂ ਨੇ ਹੱਥੀਂ ਸੇਵਾ ਕਰਨੀ ਹੈ। ਉਹ ਫੋਨ ਤੇ ਸੰਪਰਕ ਕਰਕੇ ਆ ਸਕਦੇ ਹਨ।
ਇਸ ਮੌਕੇ ਹਾਜ਼ਰ ਸੰਸਥਾ ਮੁੱਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ, ਡਾਕਟਰ ਸਤਨਾਮ ਸਿੰਘ ਖਾਲਸਾ, ਡਾਕਟਰ ਸੂਬੇਦਾਰ ਬਲਦੇਵ ਸਿੰਘ Ex AMC, ਡਾਕਟਰ ਤਰਸੇਮ ਸਿੰਘ, ਲੈਬ ਟੈਕਨੀਸ਼ੀਅਨ ਗੁਰਪ੍ਰੀਤ ਸਿੰਘ, ਲਵਪ੍ਰੀਤ ਕੌਰ, ਸੰਦੀਪ ਕੌਰ ਪਾਸ਼ਟਾਂ,ਪ੍ਰੀਆ ਨਰੂੜ, ਹਰਪ੍ਰੀਤ ਕੌਰ, ਰਾਜਵੀਰ ਕੌਰ, ਉਂਕਾਰ ਸਿੰਘ ਨਰੂੜ,ਗੁਰਜੀਤ ਸਿੰਘ ਸੋਨੂੰ USA, ਬਲਜੀਤ ਸਿੰਘ ਬਿੱਲਾ ਅਜਨੋਹਾ, ਹਰਦੀਪ ਸਿੰਘ ਨਸੀਰਾਬਾਦ,ਸੁਖਜਿੰਦਰ ਸਿੰਘ ਦੇਹ ਗਵਾਰ ,ਕੁਲਵਿੰਦਰ ਸਿੰਘ ਖਾਲਸਾ ਡੇਰਾ ਬਾਬਾ ਨਾਨਕ, ਦਰਬਾਰ ਸਿੰਘ ਅਜਨੋਹਾ, ਕੁਲਵਿੰਦਰ ਸਿੰਘ ਠੰਡਲ,ਰਾਮ ਰਤਨ ਸਿੰਘ ਖਾਲਸਾ,ਵਿਪਨ ਕੁਮਾਰ ਪੰਚਨੰਗਲਾ ,ਹਰਕਮਲ ਸਿੰਘ ਪਰਮਾਰ ਅਤੇ ਸੁਖਵਿੰਦਰ ਸਿੰਘ ਆਦਿ
ਸੰਸਥਾ ਵਲੋਂ ਡੇਰਾ ਬਾਬਾ ਨਾਨਕ ਦੇ ਪਿੰਡ 50 ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਉਣ ਤੋਂ ਬਾਅਦ ਗੁਰੂ ਸਾਹਿਬ ਜੀ ਸ਼ੁਕਰਾਨਾ ਕੀਤਾ ਖਾਲਸਾ ਅਜਨੋਹਾ
