ਬਲਾਚੌਰ, 24 ਨਵੰਬਰ (ਜਤਿੰਦਰਪਾਲ ਸਿੰਘ ਕਲੇਰ) : ਪਿੰਡ ਧਾਰੋਵਾਲੀ, ਡੇਰਾ ਬਾਬਾ ਨਾਨਕ ਵਿਖੇ ਸ. ਸੁਖਜਿੰਦਰ ਸਿੰਘ ਰੰਧਾਵਾ ਜੀ (ਐਮ.ਪੀ. ਗੁਰਦਾਸਪੁਰ ਅਤੇ ਸਾਬਕਾ ਉਪ ਮੁੱਖ ਮੰਤਰੀ, ਪੰਜਾਬ) ਦੇ ਸਪੁੱਤਰ ਸ. ਉਦੈਵੀਰ ਸਿੰਘ ਜੀ ਦੇ ਸ਼ਗਨ ਸਮਾਗਮ ਦੀ ਖੁਸ਼ੀ ਵਿੱਚ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਮਾਗਮ ਵਿੱਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਉੱਚੇਚੇ ਤੌਰ ਤੇ ਪਹੁੰਚ ਕੇ ਹਾਜ਼ਰੀ ਲਗਵਾਈ।
ਇਸ ਮੌਕੇ ਅਜੇ ਮੰਗੂਪੁਰ ਨੇ ਰੰਧਾਵਾ ਪਰਿਵਾਰ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਵਾਹਿਗੁਰੂ ਜੀ ਪਰਿਵਾਰ ਤੇ ਆਪਣਾ ਮਿਹਰ ਭਰਿਆ ਹੱਥ ਬਣਾਈ ਰੱਖਣ ਅਤੇ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖਣ।
ਭੋਗ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸਿਆਸੀ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਸਾਰੇ ਪਾਸੇ ਖੁਸ਼ੀ ਅਤੇ ਸਤਕਾਰ ਦਾ ਮਾਹੌਲ ਦੇਖਣ ਨੂੰ ਮਿਲਿਆ।
