ਚੰਡੀਗੜ੍ਹ, 16 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ ਹਸਪਤਾਲ ਆਧੁਨਿਕ ਸਹੂਲਤਾਂ ਨਾਲ ਲੈਸ ਹੋਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਹਸਪਤਾਲ ਦੇ ਭਵਨ ਆਦਿ ਦੀ ਮੇਂਟੇਨੰਸ ਤੋਂ ਲੈ ਕੇ ਸਫਾਈ ਵਿਵਸਥਾ ਤੱਕ ਸਾਰੇ ਕੰਮ ਦਰੁਸਤ ਰੱਖਣ। ਅਧਿਕਾਰੀ ਨਿਯਮਤ ਨਿਰੀਖਣ ਕਰਨ, ਸਫਾਈ ਦੇ ਮਾਮਲੇ ਵਿੱਚ ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀ ਅਤੇ ਕਰਮਚਾਰੀ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ, ਜਦੋਂ ਕਿ ਬਿਹਤਰ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ।
          ਮੁੱਖ ਮੰਤਰੀ ਅੱਜ ਚੰਡੀਗੜ੍ਹ ਵਿੱਚ ਸੂਬੇ ਦੇ ਲਗਭਗ ਇੱਕ ਦਰਜਨ ਸਰਕਾਰੀ ਹਸਪਤਾਲਾਂ ਦੇ ਮੇਂਨਟੇਂਨਸ ਅਤੇ ਸਫਾਈ ਵਿਵਸਥਾ ਦੇ ਕੰਮਾਂ ਦੀ ਸਮੀਖਿਆ ਕਰ ਰਹੇ ਸਨ।
          ਇਸ ਮੌਕੇ 'ਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ, ਲੋਕ ਨਿਰਮਾਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ, ਵਿੱਤ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਮੋਹਮਦ ਸ਼ਾਇਨ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਮੁੱਖ ਮੰਤਰੀ ਦੇ ਓਐਸਡੀ ਸ੍ਰੀ ਭਾਰਤ ਭੂਸ਼ਣ ਭਾਰਤੀ ਅਤੇ ਸ੍ਰੀ ਵਿਵੇਕ ਕਾਲਿਆ ਤੋਂ ਇਲਾਵਾ ਸਿਹਤ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।
          ਮੁੱਖ ਮੰਤਰੀ ਨੇ ਸਰਕਾਰੀ ਹਸਪਤਾਲਾਂ ਵਿੱਚ ਚੱਲ ਰਹੇ ਭਵਨ ਦੇ ਮੁਰੰਮਤ, ਬਿਜਲੀ ਨਾਲ ਸਬੰਧਿਤ ਕੰਮ, ਹਸਪਤਾਲ ਦੇ ਰਿਸੇਪਸ਼ਨ ਅਤੇ ਵਾਰਡ ਤੋਂ ਲੈ ਕੇ ਜਨ ਸਹੂਲਤਾਂ ਤੱਕ ਦੀ ਸਾਫ-ਸਫਾਹੀ ਅਤੇ ਸੁੰਦਰੀਕਰਣ ਅਤੇ ਪਰਿਸਰ ਨੂੰ ਹਰਾ ਭਰਿਆ ਬਨਾਉਣ ਸਬੰਧਿਤ ਕੰਮਾਂ ਦੀ ਵਿਸਤਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰਾਜ ਦੇ ਸਾਰੇ ਸਰਕਾਰੀ ਹਸਪਤਾਲ ਇੱਕਦਮ ਨਾਲ ਸਾਫ ਅਤੇ ਸੁੰਦਰ ਹੋਣ, ਇਸ ਕੰਮ ਦੇ ਲਈ ਧਨ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
          ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਸਪਤਾਲਾਂ ਵਿੱਚ ਸਫਾਈ ਕਲਚਰ 'ਤੇ ਵਿਸ਼ੇਸ਼ ਜੋਰ ਦੇਣ। ਜੋ ਅਧਿਕਾਰੀ ਜਾਂ ਕਰਮਚਾਰੀ ਸਵੱਛਤਾ ਦੇ ਮਾਮਲੇ ਵਿੱਚੰ ਲਾਪ੍ਰਵਾਹੀ ਵਰਤੇਗਾ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਜਦੋਂ ਕਿ ਵਧੀਆ ਕੰਮ ਕਰਨ ਵਾਲੇ ਨੂੰ ਸਨਮਾਨਿਤ ਕੀਤਾ ਜਾਵੇਗਾ।
          ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਸਪਤਾਲ ਵਿੱਚ ਆਉਣ ਵਾਲੇ ਮਰੀਜਾਂ ਨੁੰ ਕਿਸੇ ਤਰ੍ਹਾ ਦੀ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ ਹੈ, ਇਸ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਭਵਨ ਆਦਿ ਦੀ ਮੁਰੰਮਤ ਕਰਨ ਦੇ ਬਾਅਦ ਉਸ ਦੇ ਰੱਖਰਖਾਵ ਦੀ ਜਿਮੇਵਾਰੀ ਹਸਪਤਾਲ ਦੇ ਮੁੱਖ ਮੈਡੀਕਲ ਅਧਿਕਾਰੀ ਦੀ ਹੈ।
          ਮੁੱਖ ਮੰਤਰੀ ਨੇ ਹਸਪਤਾਲ ਵਿੱਚ ਪੇੜ-ਪੌਧਿਆਂ ਦੀ ਦੇਖਭਾਲ ਕਰਨ, ਜਰੂਰਤ ਅਨੁਸਾਰ ਹੋਰ ਪੌਧੇ ਲਗਾਉਣ ਅਤੇ ਪਾਰਕ ਦੀ ਵਿਵਸਥਾ ਦਰੁਸਤ ਰੱਖਣ ਦੇ ਵੀ ਨਿਰਦੇਸ਼ ਦਿੱਤੇ।