ਹੁਸ਼ਿਆਰਪੁਰ - ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਾਲੋ-ਨਾਲ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਮੰਡੀਆਂ ਵਿਚ ਪਹੁੰਚੀ ਸਾਰੀ 297528 ਮੀਟ੍ਰਿਕ ਟਨ ਕਣਕ (100 ਫੀਸਦੀ) ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਖ਼ਰੀਦ ਕੀਤੀ ਗਈ ਫ਼ਸਲ ਦੀ ਕਿਸਾਨਾਂ ਦੇ ਖਾਤਿਆਂ ਵਿਚ 649.17 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਲਿਫਟਿੰਗ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਹੁਣ ਤੱਕ 195963 ਮੀਟ੍ਰਿਕ ਟਨ ਕਣਕ ਦੀ ਮੰਡੀਆਂ ਵਿਚ ਲਿਫਟਿੰਗ ਕੀਤੀ ਜਾ ਚੁੱਕੀ ਹੈ, ਜੋ ਕਿ 72 ਘੰਟੇ ਦੇ ਹਿਸਾਬ ਨਾਲ 71 ਫੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦ ਦੇ ਮਾਮਲੇ ਵਿਚ ਇਸ ਸਮੇਂ ਪਨਗਰੇਨ ਮੋਹਰੀ ਹੈ ਅਤੇ ਉਸ ਵੱਲੋਂ ਹੁਣ ਤੱਕ 81477 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈਡ ਵੱਲੋਂ 68107, ਪਨਸਪ ਵੱਲੋਂ 72196, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 42053, ਐਫ.ਸੀ.ਆਈ ਵੱਲੋਂ 24798 ਅਤੇ ਵਪਾਰੀਆਂ ਵੱਲੋਂ 8897 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿਚ ਕਣਕ ਦਾ ਇਕ-ਇਕ ਦਾਣਾ ਖ਼ਰੀਦਿਆਂ ਜਾਵੇਗਾ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਮੰਡੀਆਂ ਵਿਚ ਸਾਰੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ ਅਤੇ ਰਾਤ ਸਮੇਂ ਕੰਬਾਇਨਾਂ ਨਾਲ ਫ਼ਸਲ ਦੀ ਕਟਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ।
You May Also Like
ਮਹਾਰਾਜਾ ਅਗਰਸੇਨ ਜਯੰਤੀ 10 ਅਕਤੂਬਰ ਨੂੰ ਲਾਲ ਕਿਲੇ 'ਤੇ ਸ਼ਾਨਦਾਰ ਤਰੀਕੇ ਨਾਲ ਮਨਾਈ ਜਾਵੇਗੀ: ਵਿਪਿਨ ਗੋਯਲ
Police Administration and Sangharsh Committee Reach Agreement, Tippers Will Not Operate from 7 AM to 7 PM
ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ