ਅੰਬਾਲਾ, 11 ਨਵੰਬਰ (ਆਰ. ਸਿੰਘ):- ਹਰਿਆਣਾ ਦੇ ਊਰਜਾ, ਆਵਾਜਾਈ ਅਤੇ ਕਿਰਤ ਮੰਤਰੀ ਅਨਿਲ ਵਿਜ ਭਲਕੇ, ਵੀਰਵਾਰ 12 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਸਿਰਫ਼ ਆਪਣੇ ਅੰਬਾਲਾ ਛਾਉਣੀ ਹਲਕੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਨਗੇ। ਇਸ ਸਮੇਂ ਦੌਰਾਨ ਸਿਰਫ਼ ਅੰਬਾਲਾ ਛਾਉਣੀ ਹਲਕੇ ਦੇ ਵਸਨੀਕ ਹੀ ਆਪਣੀਆਂ ਸਮੱਸਿਆਵਾਂ ਲੈ ਕੇ ਪੀਡਬਲਯੂਡੀ ਰੈਸਟ ਹਾਊਸ ਵਿਖੇ ਉਨ੍ਹਾਂ ਨੂੰ ਮਿਲ ਸਕਣਗੇ। ਸ਼ਿਕਾਇਤਾਂ ਦੀ ਸੁਣਵਾਈ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹਿਣਗੇ, ਤਾਂ ਜੋ ਸਮੱਸਿਆਵਾਂ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾ ਸਕੇ।
ਅਨਿਲ ਵਿਜ 12 ਨਵੰਬਰ ਨੂੰ ਸੁਣਨਗੇ ਅੰਬਾਲਾ ਛਾਉਣੀ ਹਲਕੇ ਦੇ ਲੋਕਾਂ ਦੀਆਂ ਸ਼ਿਕਾਇਤਾਂ
