ਹੁਸ਼ਿਆਰਪੁਰ: ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ (ਫਗਵਾੜਾ) ਵਿਖੇ ਬ੍ਰਹਮਲੀਨ ਸ਼੍ਰੋਮਣੀ ਵਿਰਕਤ 108 ਸੰਤ ਬਾਬਾ ਦਲੇਲ ਸਿੰਘ ਜੀ ਤੇ ਉਨਾਂ ਦੇ ਪਰਮ ਸਿਸ਼ ਬ੍ਰਹਮਲੀਨ 108 ਸੰਤ ਮੋਨੀ ਜੀ ਦੀ ਯਾਦ ਨੂੰ ਸਮਰਪਿਤ 25 ਵਾਂ ਸਲਾਨਾ ਬਰਸੀ ਸਾਲਾਨਾ 2 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਸੰਤ ਬਾਬਾ ਗੁਰਚਰਨ ਸਿੰਘ ਪੰਡਵਾ ਹੋਰਾਂ ਨੇ ਦੱਸਿਆ ਕਿ ਇਸ ਮੌਕੇ ਪਹਿਲਾਂ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ| ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜਰੀ ਵਿੱਚ ਖੁੱਲ੍ਹੇ ਪੰਡਾਲ ਵਿੱਚ ਧਾਰਮਿਕ ਸਮਾਗਮ ਆਯੋਜਨ ਕੀਤੇ ਜਾਣਗੇ| ਜਿਸ ਦੌਰਾਨ ਪ੍ਰਮੁੱਖ ਰਾਗੀ ਢਾਡੀ ਕੀਰਤਨੀ ਜਥਿਆਂ, ਕਥਾ ਵਾਚਕ ਤੇ ਵਿਦਵਾਨ ਸੰਗਤਾਂ ਨੂੰ ਗੁਰਬਾਣੀ ਕੀਰਤਨ ਕਥਾ ਵਿਚਾਰਾਂ ਤੇ ਪ੍ਰਵਚਨਾਂ ਨਾਲ ਨਿਹਾਲ ਕਰਨਗੇ|
ਇਸ ਮੌਕੇ ਸਮਾਗਮ ਵਿੱਚ ਸੰਤ ਮਹਾਪੁਰਸ਼, ਰਾਜਸੀ, ਸਿਆਸ਼ੀ ਤੇ ਧਾਰਮਿਕ ਸਖਸ਼ੀਅਤਾਂ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ| ਸੰਗਤਾਂ ਨੂੰ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ|
ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ (ਫਗਵਾੜਾ) ਵਿਖੇ ਸਾਲਾਨਾ ਬਰਸੀ ਸਮਾਗਮ 2 ਦਸੰਬਰ ਨੂੰ ਕਰਵਾਏ ਜਾਣਗੇ/ਸੰਤ ਗੁਰਚਰਨ ਸਿੰਘ ਪੰਡਵਾ
